-0.6 C
Toronto
Monday, November 17, 2025
spot_img
HomeਕੈਨੇਡਾFrontਖੁਦਕੁਸ਼ੀ ਕਰਨ ਵਾਲੇ ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

ਖੁਦਕੁਸ਼ੀ ਕਰਨ ਵਾਲੇ ਆਈ.ਪੀ.ਐਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ


ਜਾਤੀ ਭੇਦਭਾਵ ਦੇ ਚੱਲਦਿਆਂ ਪੂਰਨ ਕੁਮਾਰ ਨੇ ਕਰ ਲਈ ਸੀ ਖੁਦਕੁਸ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਚੰਡੀਗੜ੍ਹ ਪਹੁੰਚੇ। ਇਸਦੇ ਚੱਲਦਿਆਂ ਰਾਹੁਲ ਗਾਂਧੀ ਨੇ ਖੁਦਕੁਸ਼ੀ ਕਰਨ ਵਾਲੇ ਆਈ.ਪੀ.ਐਸ. ਅਧਿਕਾਰੀ ਪੂਰਨ ਕੁਮਾਰ ਦੇ ਚੰਡੀਗੜ੍ਹ ਦੇ ਸੈਕਟਰ 24 ਵਿਚਲੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਧਿਆਨ ਰਹੇ ਕਿ ਹਰਿਆਣਾ ਦੇ ਆਈ.ਪੀ.ਐਸ. ਅਧਿਕਾਰੀ ਪੂਰਨ ਕੁਮਾਰ ਨੇ ਲੰਘੀ 7 ਅਕਤੂਬਰ ਨੂੰ ਜਾਤੀ ਭੇਦਭਾਵ ਦੇ ਚੱਲਦਿਆਂ ਖੁਦਕੁਸ਼ੀ ਕਰ ਲਈ ਸੀ। ਇਸ ਮੌਕੇ ਰਾਹੁਲ ਦੇ ਨਾਲ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੀ ਮੌਜੂਦ ਰਹੇ। ਇਸ ਤੋਂ ਬਾਅਦ ਰਾਹੁਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੂਰਨ ਕੁਮਾਰ ਵਲੋਂ ਕੀਤੀ ਗਈ ਖੁਦਕੁਸ਼ੀ, ਇਕ ਵੱਡਾ ਦੁਖਾਂਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਰੋੜਾਂ ਦਲਿਤ ਭਰਾ-ਭੈਣ ਹਨ ਅਤੇ ਉਨ੍ਹਾਂ ਨੂੰ ਮੰਦਭਾਗਾ ਸੁਨੇਹਾ ਮਿਲ ਰਿਹਾ ਹੈ। ਰਾਹੁਲ ਨੇ ਕਿਹਾ ਇਹ ਸਾਡੇ ਲਈ ਸਵੀਕਾਰਯੋਗ ਨਹੀਂ ਹੈ। ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕਿਹਾ ਹੈ ਕਿ ਪੂਰਨ ਕੁਮਾਰ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਦੌਰਾਨ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਓ.ਪੀ. ਸਿੰਘ ਨੂੰ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

 

RELATED ARTICLES
POPULAR POSTS