26.5 C
Toronto
Friday, August 14, 2026
spot_img
HomeਕੈਨੇਡਾFrontਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ ਨਾਲ ਹੋਇਆ ਹਾਦਸਾ

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ ਨਾਲ ਹੋਇਆ ਹਾਦਸਾ

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ ਨਾਲ ਹੋਇਆ ਹਾਦਸਾ
ਚਾਰ ਸੁਰੱਖਿਆ ਕਰਮੀ ਹੋਏ ਜ਼ਖ਼ਮੀ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਦੇ ਦੌਰੇ ’ਤੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ ਨਾਲ ਹਾਦਸਾ ਵਾਪਰ ਗਿਆ। ਦੱਸਿਆ ਗਿਆ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਸਬਾ ਕਲਾਨੌਰ ਦੇ ਨੇੜੇ ਹਰਭਜਨ ਸਿੰਘ ਈਟੀਓ ਦੇ ਕਾਫਲੇ ਦੀ ਪਾਇਲਟ ਗੱਡੀ ਨਾਲ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਟੱਕਰ ਹੋ ਗਈ। ਇਸ ਸੜਕ ਹਾਦਸੇ ’ਚ ਚਾਰ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਏ ਅਤੇ ਦੋਵੇਂ ਗੱਡੀਆਂ ਨੁਕਸਾਨੀਆਂ ਗਈਆਂ ਹਨ। ਇਸੇ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਖੁਦ ਜ਼ਖ਼ਮੀਆਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

RELATED ARTICLES
POPULAR POSTS