
ਮੁਹਾਲੀ/ਬਿਊਰੋ ਨਿਊਜ਼
ਸੀ.ਬੀ.ਆਈ. ਨੇ ਅੱਜ ਵੀਰਵਾਰ ਨੂੰ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਗਿ੍ਰਫਤਾਰ ਕਰ ਲਿਆ ਹੈ। ਇਸ ਪੁਲਿਸ ਅਫਸਰ ਨੂੰ ਭਿ੍ਰਸ਼ਟਾਚਾਰ ਦੇ ਕੇਸ ਵਿੱਚ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਭੁੱਲਰ ਦੀ ਗਿ੍ਰਫਤਾਰੀ ਉਨ੍ਹਾਂ ਦੇ ਮੁਹਾਲੀ ਸਥਿਤ ਦਫਤਰ ’ਚੋਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਬੀਆਈ ਦੀ ਟੀਮ ਨੇ ਇਕ ਹੋਰ ਵਿਅਕਤੀ ਨੂੰ ਵੀ ਹਿਰਾਸਤ ਵਿਚ ਲਿਆ ਹੈ। ਰੋਪੜ ਰੇਂਜ ਦੇ ਡੀਆਈਜੀ ਭੁੱਲਰ ’ਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਹਨ ਅਤੇ ਸੀ.ਬੀ.ਆਈ. ਨੇ ਟਰੈਪ ਲਗਾ ਕੇ ਉਨ੍ਹਾਂ ਨੂੰ ਗਿ੍ਰਫਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਇਕ ਸਕ੍ਰੈਪ ਡੀਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਦੇ ਸੰਬੰਧ ਵਿਚ ਕੀਤੀ ਗਈ ਹੈ। ਇਸ ਦੇ ਚੱਲਦਿਆਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗਿ੍ਰਫਤਾਰੀ ਨੇ ਪੁਲਿਸ ਵਿਭਾਗ ਵਿਚ ਹਲਚਲ ਮਚਾ ਦਿੱਤੀ ਹੈ।

