11.2 C
Toronto
Saturday, October 18, 2025
spot_img
Homeਹਫ਼ਤਾਵਾਰੀ ਫੇਰੀਡੋਨਾਲਡ ਟਰੰਪ ਦਾ ਦਾਅਵਾ ਭਾਰਤ ਹੁਣ ਰੂਸ ਤੋਂ ਨਹੀਂ ਖਰੀਦੇਗਾ ਤੇਲ

ਡੋਨਾਲਡ ਟਰੰਪ ਦਾ ਦਾਅਵਾ ਭਾਰਤ ਹੁਣ ਰੂਸ ਤੋਂ ਨਹੀਂ ਖਰੀਦੇਗਾ ਤੇਲ

ਅਮਰੀਕੀ ਰਾਸ਼ਟਰਪਤੀ ਟਰੰਪ ਤੋਂ ਡਰਦੇ ਹਨ ਪੀਐਮ ਮੋਦੀ : ਰਾਹੁਲ ਗਾਂਧੀ
ਭਾਰਤੀ ਵਿਦੇਸ਼ ਮੰਤਰਾਲੇ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖਾਰਜ
ਨਵੀਂ ਦਿੱਲੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਵਾਈਟ ਹਾਊਸ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਚੰਗੇ ਦੋਸਤ ਹਨ ਅਤੇ ਸਾਡੇ ਸਬੰਧ ਵੀ ਬਹੁਤ ਵਧੀਆ ਹਨ। ਟਰੰਪ ਨੇ ਕਿਹਾ ਕਿ ਭਾਰਤ ਵਲੋਂ ਰੂਸ ਤੋਂ ਤੇਲ ਖਰੀਦਣ ਕਰਕੇ ਮੈਨੂੰ ਖੁਸ਼ੀ ਨਹੀਂ ਸੀ, ਪਰ ਹੁਣ ਪੀਐਮ ਮੋਦੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਰੂਸ ਤੋਂ ਤੇਲ ਨਹੀਂ ਖਰੀਦਣਗੇ। ਧਿਆਨ ਰਹੇ ਕਿ ਅਮਰੀਕਾ ਨੇ ਭਾਰਤ ‘ਤੇ ਰੂਸ ਕੋਲੋਂ ਤੇਲ ਖਰੀਦਣ ਕਰਕੇ 25 ਫੀਸਦੀ ਵਾਧੂ ਟੈਰਿਫ ਲਗਾ ਦਿੱਤਾ ਸੀ। ਉਧਰ ਦੂਜੇ ਪਾਸੇ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਡੋਨਾਲਡ ਟਰੰਪ ਦਾ ਦਾਅਵਾ ਖਾਰਜ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਹੈ ਕਿ ਡੋਨਾਲਡ ਟਰੰਪ ਅਤੇ ਪੀਐਮ ਨਰਿੰਦਰ ਮੋਦੀ ਵਿਚਾਲੇ ਅਜਿਹੇ ਕੋਈ ਗੱਲ ਨਹੀਂ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਡਰਦੇ ਹਨ। ਰਾਹੁਲ ਨੇ ਕਿਹਾ ਕਿ ਮੋਦੀ ਨੇ ਟਰੰਪ ਨੂੰ ਇਹ ਫੈਸਲਾ ਲੈਣ ਅਤੇ ਐਲਾਨ ਕਰਨ ਦੀ ਖੁੱਲ੍ਹ ਦਿੱਤੀ ਕਿ ਭਾਰਤ ਰੂਸ ਕੋਲੋਂ ਤੇਲ ਨਹੀਂ ਖਰੀਦੇਗਾ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹੋਰ ਵੀ ਕਈ ਤਰ੍ਹਾਂ ਦੇ ਸਿਆਸੀ ਸਵਾਲ ਚੁੱਕੇ ਹਨ।

RELATED ARTICLES
POPULAR POSTS