-4.7 C
Toronto
Wednesday, December 3, 2025
spot_img
Homeਹਫ਼ਤਾਵਾਰੀ ਫੇਰੀਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਦੇ ਪੀਐਮ ਮੋਦੀ ਨਾਲ...

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਦੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਭਾਰਤ ਨਾਲ ਸਬੰਧ ਸੁਧਾਰਨ ਦੇ ਹਾਂ ਚਾਹਵਾਨ : ਅਨੀਤਾ ਆਨੰਦ
ਭਾਰਤ-ਕੈਨੇਡਾ ਦੁਵੱਲੀ ਸਾਂਝੇਦਾਰੀ ਨੂੰ ਨਵੀਂ ਗਤੀ ਦੇਵੇਗੀ ਆਨੰਦ ਦੀ ਭਾਰਤ ਫੇਰੀ : ਮੋਦੀ
ਨਵੀਂ ਦਿੱਲੀ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਹੈ। ਅਨੀਤਾ ਆਨੰਦ ਦਾ ਮੰਨਣਾ ਹੈ ਕਿ ਅਸੀਂ ਭਾਰਤ ਨਾਲ ਸਬੰਧ ਸੁਧਾਰਨ ਦੇ ਚਾਹਵਾਨ ਹਾਂ। ਇਸੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਭਾਰਤ ਯਾਤਰਾ ਨਾਲ ਦੁਵੱਲੀ ਸਾਂਝੇਦਾਰੀ ਨੂੰ ਨਵੀਂ ਗਤੀ ਮਿਲੇਗੀ। ਪ੍ਰਧਾਨ ਮੰਤਰੀ ਦਫਤਰ (ਪੀ.ਐੱਮ.ਓ.) ਵੱਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਯਾਤਰਾ ਭਾਰਤ-ਕੈਨੇਡਾ ਦੁਵੱਲੀ ਸਾਂਝੇਦਾਰੀ ਨੂੰ ਨਵੀਂ ਗਤੀ ਦੇਣ ਲਈ ਚੱਲ ਰਹੇ ਯਤਨਾਂ ‘ਚ ਯੋਗਦਾਨ ਪਾਵੇਗੀ। ਇਸ ਸਾਲ ਮਈ ‘ਚ ਕੈਨੇਡਾ ਦੀ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਣ ਦੇ ਬਾਅਦ ਤੋਂ ਆਨੰਦ ਪਹਿਲੀ ਵਾਰ ਭਾਰਤ ਯਾਤਰਾ ‘ਤੇ ਪਹੁੰਚੇ ਹਨ।
ਪੀ.ਐੱਮ. ਮੋਦੀ ਨੇ ਇਸ ਸਾਲ ਜੂਨ ‘ਚ ਜੀ-7 ਸਿਖਰ ਸੰਮੇਲਨ ਲਈ ਕੈਨੇਡਾ ਦੀ ਆਪਣੀ ਯਾਤਰਾ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ‘ਬੇਹੱਦ ਸਾਰਥਕ’ ਬੈਠਕ ਕੀਤੀ ਸੀ। ਪੀ.ਐੱਮ.ਓ. ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਵਪਾਰ, ਊਰਜਾ, ਤਕਨਾਲੋਜੀ, ਖੇਤੀਬਾੜੀ ਅਤੇ ਦੋਵੇਂ ਦੇਸ਼ਾਂ ਵਿਚਾਲੇ ਵਧਦੇ ਸਹਿਯੋਗ ਦੇ ਮਹੱਤਵ ‘ਤੇ ਚਰਚਾ ਕੀਤੀ। ਪੀਐਮਓ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ, ਊਰਜਾ, ਤਕਨਾਲੋਜੀ, ਖੇਤੀਬਾੜੀ ਅਤੇ ਲੋਕਾਂ-ਤੋਂ-ਲੋਕਾਂ ਦੇ ਸਬੰਧਾਂ ‘ਚ ਸਹਿਯੋਗ ਵਧਾਉਣ ਦੀ ਮਹੱਤਤਾ ਪ੍ਰਗਟ ਕੀਤੀ। ਮੋਦੀ ਨੇ ਕਾਰਨੀ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਭਵਿੱਖ ਦੀਆਂ ਬੈਠਕਾਂ ਦੀ ਉਡੀਕ ਕਰ ਰਹੇ ਹਨ।
ਇਸ ਤੋਂ ਪਹਿਲਾਂ, ਅਨੀਤਾ ਆਨੰਦ ਨੇ ਆਪਣੇ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਨਾਲ ਮੁਲਾਕਾਤ ਵੀ ਕੀਤੀ। ਜੈਸ਼ੰਕਰ ਨੇ ਕਿਹਾ ਕਿ ਭਾਰਤ-ਕੈਨੇਡਾ ਦੁਵੱਲੇ ਸਬੰਧ ਪਿਛਲੇ ਦੋ ਮਹੀਨਿਆਂ ‘ਚ ਲਗਾਤਾਰ ਅੱਗੇ ਵਧੇ ਹਨ। ਅਸੀਂ ਆਪਣੀ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਜ਼ਰੂਰੀ ਵਿਧੀਆਂ ਨੂੰ ਮੁੜ ਸ਼ੁਰੂ ਕਰਨ ਅਤੇ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਾਂ
ਭਾਰਤ ਨਾਲ ਸਬੰਧ ਸੁਧਾਰਨਾ ਹੀ ਹੈ ਕੈਨੇਡਾ ਦਾ ਮੰਤਵ : ਅਨੀਤਾ ਆਨੰਦ
ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮੁੰਬਈ ਪਹੁੰਚ ਕੇ ਆਖਿਆ ਕਿ ਅਸੀਂ ਭਾਰਤ ਨਾਲ ਸਬੰਧ ਸੁਧਾਰਨ ਦੇ ਚਾਹਵਾਨ ਹਾਂ।
ਸਾਡਾ ਧਿਆਨ ਕੈਨੇਡਾ ਦੀ ਘਰੇਲੂ ਜਨਤਕ ਸਕਿਊਰਿਟੀ ਉੱਤੇ ਤਾਂ ਹੈ ਹੀ ਇਸ ਦੇ ਨਾਲ ਹੀ ਭਾਰਤ ਨਾਲ ਅਸੀਂ ਏਆਈ, ਐਨਰਜੀ, ਖੇਤੀਬਾੜੀ, ਐਗਰੋਫੂਡ, ਕਲਾਈਮੇਟ ਤੇ ਵਾਤਾਵਰਣ ਦੀ ਸਥਿਰਤਾ ਵਰਗੇ ਖੇਤਰਾਂ ਵਿੱਚ ਵੀ ਸਬੰਧ ਮਜ਼ਬੂਤ ਕਰਨਾ ਚਾਹੁੰਦੇ ਹਾਂ।
ਇਸ ਤੋਂ ਇਲਾਵਾ ਅਸੀਂ ਕਾਰੋਬਾਰ ਵਿੱਚ ਵੀ ਭਾਰਤ ਵੱਲ ਆਪਣਾ ਹੱਥ ਅੱਗੇ ਵਧਾਉਣਾ ਚਾਹੁੰਦੇ ਹਾਂ। ਅਖੀਰ ਵਿੱਚ ਉਨ੍ਹਾਂ ਆਖਿਆ ਕਿ ਸਾਡਾ ਮੁੱਖ ਮੰਤਵ ਕੈਨੇਡਾ ਵਿੱਚ ਜਨਤਕ ਸੇਫਟੀ ਵਧਾਉਣਾ ਤੇ ਭਾਰਤ ਨਾਲ ਆਰਥਿਕ ਸਬੰਧਾਂ ਵਿੱਚ ਸੁਧਾਰ ਕਰਨਾ ਹੈ।

RELATED ARTICLES
POPULAR POSTS