14 ਨਵੰਬਰ ਨੂੰ ਆਉਣਗੇ ਇਨ੍ਹਾਂ ਵੋਟਾਂ ਦੇ ਨਤੀਜੇ
ਨਵੀਂ ਦਿੱਲੀ/ : ਬਿਹਾਰ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੋ ਗੇੜਾਂ ਵਿਚ ਹੋਣਗੀਆਂ। ਚੋਣਾਂ ਦਾ ਪਹਿਲਾ ਗੇੜ 6 ਨਵੰਬਰ ਅਤੇ ਦੂਜਾ ਗੇੜ 11 ਨਵੰਬਰ ਨੂੰ ਹੋਵੇਗਾ। ਇਨ੍ਹਾਂ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ। ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਆਖਰੀ ਦੋ ਗੇੜਾਂ ਤੋਂ ਪਹਿਲਾਂ ਡਾਕ ਰਾਹੀਂ ਆਈਆਂ ਵੋਟਾਂ ਦੀ ਗਿਣਤੀ ਪੂਰੀ ਕੀਤੀ ਜਾਣੀ ਲਾਜ਼ਮੀ ਹੈ। ਚੋਣ ਕਮਿਸ਼ਨਰ ਨੇ ਕਿਹਾ ਕਿ ਇਹ ਚੋਣਾਂ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਕਿਸੇ ਵੀ ਤਰ੍ਹਾਂ ਦੀ ਹਿੰਸਾ ਨੂੰ ਰੋਕਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ।