-4.8 C
Toronto
Monday, December 15, 2025
spot_img
HomeਕੈਨੇਡਾFrontਕੈਲੀਫੋਰਨੀਆ ਫ੍ਰੀਵੇਅ ਸੜਕ ਹਾਦਸੇ ’ਚ 3 ਮੌਤਾਂ - ਭਾਰਤੀ ਮੂਲ ਦਾ ਟਰੱਕ...

ਕੈਲੀਫੋਰਨੀਆ ਫ੍ਰੀਵੇਅ ਸੜਕ ਹਾਦਸੇ ’ਚ 3 ਮੌਤਾਂ – ਭਾਰਤੀ ਮੂਲ ਦਾ ਟਰੱਕ ਡਰਾਈਵਰ ਗਿ੍ਰਫਤਾਰ


ਚੰਡੀਗੜ੍ਹ/ਬਿਊਰੋ ਨਿਊਜ਼
ਅਮਰੀਕਾ ਦੇ ਕੈਲੀਫੋਰਨੀਆ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 3 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਇਸੇ ਦੌਰਾਨ ਯੂਬਾ ਸਿਟੀ ਦੇ 21 ਸਾਲਾ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਇਹ ਹਾਦਸਾ ਕੈਲੀਫੋਰਨੀਆ ਦੇ 10 ਫ੍ਰੀਵੇਅ ’ਤੇ ਵਾਪਰਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜਸ਼ਨਪ੍ਰੀਤ ਸਿੰਘ ਤੇਜ਼ ਰਫਤਾਰ ਨਾਲ ਟਰੱਕ ਚਲਾ ਰਿਹਾ ਸੀ ਅਤੇ ਉਸਦੇ ਟਰੱਕ ਦੀ ਹੋਰ ਵਾਹਨਾਂ ਨਾਲ ਟੱਕਰ ਹੋ ਗਈ। ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਫਲੋਰੀਡਾ ਵਿਚ ਵੀ ਇਕ ਪੰਜਾਬੀ ਟਰੱਕ ਡਰਾਈਵਰ ਨੇ ਗਲਤ ਯੂਟਰਨ ਲੈ ਲਿਆ ਸੀ, ਜਿਸ ਕਾਰਨ ਪਿੱਛੇ ਤੋਂ ਆ ਰਹੀ ਇਕ ਗੱਡੀ ਟਰੱਕ ਵਿਚ ਆ ਵੱਜੀ ਸੀ। ਇਸ ਹਾਦਸੇ ਵਿਚ ਵੀ 3 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਹ ਹਾਦਸਾ ਅੰਤਰਰਾਸ਼ਟਰੀ ਪੱਧਰ ’ਤੇ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ, ਜਿਸ ਤੋਂ ਬਾਅਦ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਡਰਾਈਵਿੰਗ ਲਾਇਸੈਂਸ ਦੇਣ ਦੇ ਨਿਯਮਾਂ ਨੂੰ ਹੋਰ ਜ਼ਿਆਦਾ ਸਖਤ ਕਰ ਦਿੱਤਾ ਸੀ।

RELATED ARTICLES
POPULAR POSTS