ਪਟਨਾ/ਬਿਊਰੋ ਨਿਊਜ਼ : ਬਿਹਾਰ ਵਿਧਾਨ ਸਭਾ ਚੋਣਾਂ ਲਈ ‘ਇੰਡੀਆ’ ਗਠਜੋੜ ਦੇ ਮੁੱਖ ਮੰਤਰੀ ਚਿਹਰਾ ਰਾਸ਼ਟਰੀ ਜਨਤਾ ਦੇ ਮੁਖੀ ਤੇਜਸਵੀ ਯਾਦਵ ਹੋਣਗੇ। ਕਾਂਗਰਸ ਪਾਰਟੀ ਦੇ ਆਗੂ ਅਸ਼ੋਕ ਗਹਿਲੋਤ ਨੇ ਮਹਾਂਗਠਜੋੜ ਦੀ ਸਾਂਝੀ ਪ੍ਰੈਸ ਕਾਨਫਰੰਸ ਵਿਚ ਇਸਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਉਪ ਮੁੱਖ ਮੰਤਰੀ ਮੁਕੇਸ਼ ਸਾਹਨੀ ਹੋਣਗੇ। ਇਸੇ ਦੌਰਾਨ ਤੇਜਸਵੀ ਯਾਦਵ ਨੇ ਕਿਹਾ ਕਿ ‘ਇੰਡੀਆ’ ਗਠਜੋੜ ਦੇ ਆਗੂਆਂ ਨੇ ਮੇਰੇ ‘ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਮੈਂ ਦਿਲੋਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਯਾਦਵ ਨੇ ਕਿਹਾ ਕਿ ਅਸੀਂ ਬਿਹਾਰ ‘ਚ ਮੌਜੂਦਾ ਨਿਤੀਸ਼ ਕੁਮਾਰ ਦੀ ਸਰਕਾਰ ਨੂੰ ਉਖਾੜ ਸੁੱਟਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਬਿਹਾਰ ਵਿਚ ਇੰਡੀਆ ਗਠਜੋੜ ਦੀ ਸਰਕਾਰ ਹੀ ਬਣੇਗੀ। ਮਹਾਂਗਠਜੋੜ ਦੀ ਸਾਂਝੀ ਮੀਟਿੰਗ ਕਰੀਬ 50 ਮਿੰਟ ਤੱਕ ਚੱਲੀ, ਜਿਸ ਵਿਚ 7 ਪਾਰੀਆਂ ਦੇ 14 ਆਗੂ ਸ਼ਾਮਲ ਸਨ। ਮੀਟਿੰਗ ਦੌਰਾਨ ਸ਼ਾਮਲ ਪਾਰਟੀਆਂ ਦੇ ਸਾਰੇ ਆਗੂਆਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਗਿਆ। ਇਸ ਦੌਰਾਨ ਸਾਰਿਆਂ ਨੇ ਮਹਾਂਗਠਜੋੜ ‘ਚ ਏਕਤਾ ਦੀ ਗੱਲ ਕੀਤੀ।

