
ਸਕੁਐਡ ਵਿਚ ਪੰਜਾਬ ਮੰਡੀ ਬੋਰਡ ਅਤੇ ਪੀਡਬਲਿਊੁਡੀ ਦੇ ਸੀਨੀਅਰ ਅਧਿਕਾਰੀ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਇਕ ਸੀ.ਐਮ. ਫਲਾਇੰਗ ਸਕੁਐਡ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਸਕੁਐਡ ਵਿਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ। ਦੱਸਿਆ ਗਿਆ ਕਿ ਇੰਜੀਨੀਅਰ ਅਧਿਕਾਰੀ ਦਵਿੰਦਰ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਸਿੰਘ ਦੂਆ ਅਤੇ ਰਾਜੀਵ ਸੈਣੀ ਮਾਲਵਾ, ਮਾਝਾ ਅਤੇ ਦੋਆਬਾ ਖੇਤਰਾਂ ਵਿਚ ਉਸਾਰੀ ਦੇ ਕੰਮ ਦੀ ਗੁਣਵੱਤਾ ਦੀ ਨਿਗਰਾਨੀ ਕਰਨਗੇ। ਇਸ ਸਕੁਐਡ ਦੇ ਮੈਂਬਰ ਸੜਕਾਂ ਦੀ ਉਸਾਰੀ ਅਤੇ ਰੱਖ-ਰਖਾਅ ਦੀ ਸਥਿਤੀ ਦਾ ਨਿਰੀਖਣ ਕਰਨਗੇ। ਪੰਜਾਬ ਸਰਕਾਰ ਅਨੁਸਾਰ ਇਸ ਕਾਰਵਾਈ ਦਾ ਉਦੇਸ਼ ਸੜਕਾਂ ਦੀ ਗੁਣਵੱਤਾ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣਾ ਹੈ।

