-12.5 C
Toronto
Thursday, January 29, 2026
spot_img
HomeਕੈਨੇਡਾFrontਅਮਰੀਕਾ ਨੇ ਹਰਿਆਣਾ ਦੇ 54 ਨੌਜਵਾਨ ਕੀਤੇ ਡਿਪੋਰਟ

ਅਮਰੀਕਾ ਨੇ ਹਰਿਆਣਾ ਦੇ 54 ਨੌਜਵਾਨ ਕੀਤੇ ਡਿਪੋਰਟ


ਮੈਕਸੀਕੋ ਰਸਤੇ ਅਮਰੀਕਾ ’ਚ ਗੈਰਕਾਨੂੰਨੀ ਤਰੀਕੇ ਨਾਲ ਹੋਏ ਸੀ ਦਾਖ਼ਲ
ਅੰਬਾਲਾ/ਬਿਊਰੋ ਨਿਊਜ਼
ਹਰਿਆਣਾ ਦੇ 54 ਨੌਜਵਾਨਾਂ ਨੂੰ ਅਮਰੀਕਾ ਦੀ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਏਜੰਸੀ ਨੇ ਡਿਪੋਰਟ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਸਾਰੇ ਨੌਜਵਾਨ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ’ਚ ਦਾਖਲ ਹੋਏ ਸਨ ਅਤੇ ਇਨ੍ਹਾਂ ਨੂੰ ਕਈ ਮਹੀਨੇ ਤੱਕ ਉਥੋਂ ਦੇ ਡਿਟੈਨਸ਼ਨ ਸੈਂਟਰਾਂ ਵਿਚ ਰੱਖਿਆ ਗਿਆ। ਇਨ੍ਹਾਂ ਨੌਜਵਾਨਾਂ ਨੇ ਵਤਨ ਵਾਪਸੀ ’ਤੇ ਦੱਸਿਆ ਕਿ ਅਮਰੀਕਾ ਵਿਚ ਉਨ੍ਹਾਂ ਉੱਤੇ ਤਸ਼ੱਦਦ ਅਤੇ ਅਤਿਆਚਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਰਮੀ ਸਮੇਂ ਹੀਟਰ ਤੇ ਸਰਦੀ ਵਿੱਚ ਏ.ਸੀ. ਚਲਾ ਕੇ ਉਨ੍ਹਾਂ ਨੂੰ ਟਾਰਚਰ ਕੀਤਾ ਜਾਂਦਾ ਸੀ। ਖਾਣ-ਪੀਣ ਦੀ ਘਾਟ ਤੇ ਬੇਹੱਦ ਸਖ਼ਤ ਸੁਰੱਖਿਆ ਨਿਯਮਾਂ ਨੇ ਉਨ੍ਹਾਂ ਦੀ ਹਾਲਤ ਖ਼ਰਾਬ ਕਰ ਦਿੱਤੀ। ਇਨ੍ਹਾਂ ਡਿਪੋਰਟ ਹੋਏ ਨੌਜਵਾਨਾਂ ਵਿਚ ਸਭ ਤੋਂ ਵੱਧ ਕਰਨਾਲ ਦੇ 16, ਕੈਥਲ ਦੇ 14, ਅੰਬਾਲਾ ਤੇ ਕੁਰੂਕਸ਼ੇਤਰ ਦੇ 5-5, ਜੀਂਦ ਦੇ 4 ਅਤੇ ਫਤਿਹਾਬਾਦ ਦੇ 3 ਨੌਜਵਾਨ ਸ਼ਾਮਲ ਹਨ। ਇਸੇ ਤਰ੍ਹਾਂ ਰੋਹਤਕ, ਹਿਸਾਰ ਅਤੇ ਪਲਵਲ ਦੇ ਕੁਝ ਨੌਜਵਾਨ ਵੀ ਅਮਰੀਕੀ ਤੋਂ ਡਿਪੋਰਟ ਹੋਣ ਵਾਲਿਆਂ ਵਿਚ ਸ਼ਾਮਲ ਹਨ।

RELATED ARTICLES
POPULAR POSTS