7.2 C
Toronto
Wednesday, October 28, 2026
spot_img
HomeਕੈਨੇਡਾFrontਕੰਗਣਾ ਰਣੌਤ ਨੇ ਕਿਸਾਨ ਬੀਬੀ ਮਹਿੰਦਰ ਕੌਰ ਤੋਂ ਮੰਗੀ ਮੁਆਫੀ

ਕੰਗਣਾ ਰਣੌਤ ਨੇ ਕਿਸਾਨ ਬੀਬੀ ਮਹਿੰਦਰ ਕੌਰ ਤੋਂ ਮੰਗੀ ਮੁਆਫੀ

ਕੰਗਣਾ ਰਣੌਤ ਨੇ ਕਿਸਾਨ ਬੀਬੀ ਮਹਿੰਦਰ ਕੌਰ ਤੋਂ ਮੰਗੀ ਮੁਆਫੀ
ਬਠਿੰਡਾ ਦੀ ਅਦਾਲਤ ’ਚ ਕੰਗਣਾ ਹੋਈ ਪੇਸ਼
ਬਠਿੰਡਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਣਾ ਰਾਣੌਤ ਮਾਨਹਾਨੀ ਦੇ ਕੇਸ ਵਿਚ ਬਠਿੰਡਾ ਦੀ ਅਦਾਲਤ ਵਿਚ ਪੇਸ਼ ਹੋਈ ਹੈ। ਕੰਗਣਾ ਨੇ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਕਿਸਾਨ ਬੀਬੀ ਮਹਿੰਦਰ ਕੌਰ ਨੂੰ ਲੈ ਕੇ ਕੀਤੇ ਗਏ ਟਵੀਟ ਸਬੰਧੀ ਅਦਾਲਤ ਵਿਚ ਜਨਤਕ ਤੌਰ ’ਤੇ ਮਾਫੀ ਮੰਗ ਲਈ ਹੈ। ਕੰਗਨਾ ਨੇ ਕਿਹਾ ਕਿ ਜੇਕਰ ਮੇਰੀ ਗੱਲ ਨਾਲ ਕਿਸੇ ਨੂੰ ਦੁੱਖ ਪਹੁੰਚਿਆ ਹੋਵੇ ਤਾਂ ਮੈਂ ਦਿਲੋਂ ਮੁਆਫੀ ਮੰਗਦੀ ਹਾਂ। ਅਦਾਲਤ ਵਿਚ ਪੇਸ਼ ਹੋਣ ਤੋਂ ਬਾਅਦ ਕੰਗਣਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਇਕ ਵੱਡੀ ਗਲਤ ਫਹਿਮੀ ਹੋਈ ਹੈ। ਕੰਗਣਾ ਨੇ ਕਿਹਾ ਕਿ ਮੈਂ ਸੁਫਨੇ ਵਿਚ ਵੀ ਕਿਸੇ ਦਾ ਅਪਮਾਨ ਕਰਨ ਬਾਰੇ ਸੋਚ ਨਹੀਂ ਸਕਦੀ। ਦੱਸਣਯੋਗ ਹੈ ਕਿ ਕੰਗਣਾ ਨੇ ਕਿਸਾਨ ਅੰਦੋਲਨ ਦੌਰਾਨ ਟਵੀਟ ਕੀਤਾ ਸੀ ਕਿ ਔਰਤਾਂ 100 ਰੁਪਏ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੁੰਦੀਆਂ ਹਨ। ਇਸ ਟਵੀਟ ਵਿਚ ਬਜ਼ੁਰਗ ਕਿਸਾਨ ਬੀਬੀ ਮਹਿੰਦਰ ਕੌਰ ਦੀ ਫੋਟੋ ਵੀ ਸੀ। ਇਸ ਤੋਂ ਬਾਅਦ ਕਿਸਾਨ ਬੀਬੀ ਨੇ ਬਠਿੰਡਾ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ।

RELATED ARTICLES
POPULAR POSTS