-1.6 C
Toronto
Tuesday, February 10, 2026
spot_img
HomeਕੈਨੇਡਾFrontਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਵਿਚੋਲੀਏ ਕ੍ਰਿਸ਼ਨੂੰ ਨੂੰ ਸੀਬੀਆਈ ਅਦਾਲਤ ਨੇ...

ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਵਿਚੋਲੀਏ ਕ੍ਰਿਸ਼ਨੂੰ ਨੂੰ ਸੀਬੀਆਈ ਅਦਾਲਤ ਨੇ 9 ਦਿਨਾਂ ਦੇ ਰਿਮਾਂਡ ਉੱਤੇ ਭੇਜਿਆ


ਭੁੱਲਰ ਦੇ ਘਰੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਹੋਏ ਸਨ ਬਰਾਮਦ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਤੋਂ ਪਹਿਲਾਂ ਗਿ੍ਰਫਤਾਰ ਕੀਤੇ ਵਿਚੋਲੀਏ ਕਿ੍ਰਸ਼ਨੂੰ ਸ਼ਾਰਦਾ ਨੂੰ 9 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਗਿ੍ਰਫਤਾਰ ਕਰਨ ਤੋਂ ਪਹਿਲਾਂ ਵਿਚੋਲੀਏ ਨੂੰ ਕਾਬੂ ਕੀਤਾ ਸੀ। ਸੀਬੀਆਈ ਨੇ ਪੁੱਛਗਿੱਛ ਲਈ ਵਿਸ਼ੇਸ਼ ਅਰਜ਼ੀ ਦਾਇਰ ਕਰਕੇ ਕਿਸ਼ਨੂ ਸ਼ਾਰਦਾ ਦੇ 12 ਦਿਨਾ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ। ਧਿਆਨ ਰਹੇ ਕਿ ਸੀਬੀਆਈ ਨੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਵੀ ਰਿਸ਼ਵਤ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਹੋਇਆ ਹੈ। ਭੁੱਲਰ ਦੇ ਚੰਡੀਗੜ੍ਹ ਵਿਚਲੇ ਘਰ ਵਿਚੋਂ ਸੀਬੀਆਈ ਨੇ ਕਰੋੜਾਂ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਅਤੇ ਪ੍ਰਾਪਰਟੀ ਸਬੰਧੀ ਦਸਤਾਵੇਜ਼ ਬਰਾਮਦ ਕੀਤੇ ਸਨ।

RELATED ARTICLES
POPULAR POSTS