ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ ਸਮੇਤ 9 ਮੰਤਰੀਆਂ ਨਾਲ ਚੁੱਕੀ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ
ਚੰਡੀਗੜ੍ਹ/ਬਿਊਰੋ ਨਿਊਜ਼
ਅਧਿਕਾਰਕ ਤੌਰ ‘ਤੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ ਅਮਰਿੰਦਰ ਸਿੰਘ ਪੰਜਾਬ ਦੇ ਕਪਤਾਨ ਬਣ ਗਏ ਹਨ। ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪੰਜਾਬ ਰਾਜ ਭਵਨ ਵਿੱਚ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਮਾਗਮ ਵਿੱਚ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਈ ਹੋਰ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ। ਉਨ੍ਹਾਂ ਨਾਲ ਦੋ ਰਾਜ ਮੰਤਰੀਆਂ ਸਣੇ ਕੁਲ ਨੌਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ।
ਕੈਪਟਨ ਅਮਰਿੰਦਰ ਸਿੰਘ ਸਵਾ ਦਸ ਵਜੇ ਫ਼ੌਜੀ ਮੈਡਲਾਂ ਨਾਲ ਸਜੀ ਕਾਲੀ ਵਾਸਕਟ ਪਹਿਨ ਕੇ ਸਮਾਗਮ ਵਿੱਚ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਨਾਲ ਆਏ। ਇਸ ਦੌਰਾਨ ਵਾਰ-ਵਾਰ ਘੜੀ ਦੀਆਂ ਸੂਈਆਂ ਵੱਲ ਵੇਖ ਰਹੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ 10.17 ਵਜੇ ਸਹੁੰ ਚੁੱਕ ਸਮਾਗਮ ਸ਼ੁਰੂ ਕਰਵਾਇਆ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਪਹਿਲਾਂ ਸਹੁੰ ਚੁੱਕਣ ਦਾ ਸੱਦਾ ਦਿਤਾ। ਉਨ੍ਹਾਂ ਨੇ ਅੰਗਰੇਜ਼ੀ ਵਿੱਚ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਸਾਬਕਾ ਮੰਤਰੀ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬ੍ਰਹਮ ਮਹਿੰਦਰਾ ਨੇ ਦੂਜੇ ਸਥਾਨ ‘ਤੇ ਪੰਜਾਬੀ ਵਿੱਚ ਸਹੁੰ ਚੁੱਕੀ । ਉਹ ਸਹੁੰ ਚੁਕਦੇ ਸਮੇਂ ਅਟਕ ਗਏ ਤੇ ਫਿਰ ਐਨਕ ਲਾ ਕੇ ਸਹੁੰ ਚੁੱਕੀ । ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਠੁੱਕਦਾਰ ਤੇ ਬੁਲੰਦ ਆਵਾਜ਼ ਵਿੱਚ ਪੰਜਾਬੀ ‘ਚ ਅਹੁਦੇ ਦਾ ਹਲਫ਼ ਲਿਆ ਤੇ ਫਿਰ ਉਹ ਰਾਹੁਲ ਗਾਂਧੀ ਅਤੇ ਡਾ. ਮਨਮੋਹਨ ਸਿੰਘ ਅਤੇ ਪਹਿਲੀ ਕਤਾਰ ਵਿੱਚ ਬੈਠੇ ਹੋਰ ਆਗੂਆਂ ਨੂੰ ਮਿਲੇ। ਉਨ੍ਹਾਂ ਨੂੰ ਤੀਜੇ ਸਥਾਨ ‘ਤੇ ਸਹੁੰ ਚੁਕਾਉਣ ਨਾਲ ਹਾਲ ਦੀ ਘੜੀ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਮਾਮਲਾ ਠੰਢੇ ਬਸਤੇ ਵਿੱਚ ਪੈ ਗਿਆ ਜਾਪਦਾ ਹੈ। ਉਨ੍ਹਾਂ ਤੋਂ ਬਾਅਦ ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੇ ਵੀ ਪੰਜਾਬੀ ਵਿੱਚ ਸਹੁੰ ਚੁੱਕੀ ਤੇ ਉਹ ਵੀ ਪਹਿਲੀ ਕਤਾਰ ਵਿੱਚ ਬੈਠੇ ਆਗੂਆਂ ਨੂੰ ਦੁਆ ਸਲਾਮ ਕਰ ਕੇ ਆਪਣੇ ਸੀਟ ‘ਤੇ ਬੈਠੇ।
ਉਨ੍ਹਾਂ ਪਿਛੋਂ ਨਾਭਾ ਤੋਂ ਵਿਧਾਇਕ ਸਾਧੂ ਸਿੰਘ ਧਰਮਸੋਤ, ਫਤਿਹਗੜ੍ਹ ਚੂੜੀਆਂ ਤੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀ ਵਿੱਚ ਸਹੁੰ ਚੁੱਕੀ, ਜਦਕਿ ਰਾਣਾ ਗੁਰਜੀਤ ਸਿੰਘ ਨੇ ਅੰਗਰੇਜ਼ੀ ਵਿੱਚ ਅਤੇ ਕਾਂਗਰਸ ਵਿਧਾਇਕ ਦਲ ਦੇ ਸਾਬਕਾ ਨੇਤਾ ਅਤੇ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਵਿੱਚ ਹਲਫ਼ ਲਿਆ। ਦੀਨਾਨਗਰ ਤੋਂ ਵਿਧਾਇਕਾ ਅਰੁਣਾ ਚੌਧਰੀ ਨੇ ਹਿੰਦੀ ਵਿੱਚ ਅਤੇ ਮਾਲੇਰਕੋਟਲਾ ਤੋਂ ਵਿਧਾਇਕਾ ਰਜ਼ੀਆ ਸੁਲਤਾਨਾ ਨੇ ਪੰਜਾਬੀ ਵਿੱਚ ਰਾਜ ਮੰਤਰੀਆਂ ਵਜੋਂ ਸਹੁੰ ਚੁੱਕੀ। ਇਸ ਪਿੱਛੋਂ ਮੁੱਖ ਮੰਤਰੀ ਤੇ ਮੰਤਰੀਆਂ ਨੇ ਰਾਜਪਾਲ ਨਾਲ ਫੋਟੋ ਖਿਚਵਾਈ। ਸਹੁੰ ਚੁੱਕ ਸਮਾਗਮ ਲਗਪਗ 25 ਮਿੰਟਾਂ ਵਿੱਚ ਸਮਾਪਤ ਹੋ ਗਿਆ।
ਚੰਡੀਗੜ੍ਹ : ਪੰਜਾਬ ਚੋਣ ਨਤੀਜਿਆਂ ਨੇ ਜੇਤੂ ਪਾਰਟੀ ਰਹੀ ਕਾਂਗਰਸ ਸਮੇਤ ਹੋਰ ਦਲਾਂ ਅਤੇ ਪੰਜਾਬ ਦੇ ਵੋਟਰਾਂ ਨੂੰ ਵੀ ਜਿੱਥੇ ਹੈਰਾਨ ਕਰ ਦਿੱਤਾ, ਉਥੇ ਵੱਡੀ ਗਿਣਤੀ ਵਿਚ ‘ਆਪ’ ਸਮਰਥਕਾਂ ਸਮੇਤ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਨੂੰ ਵੀ ਸਦਮਾ ਭਰਿਆ ਝਟਕਾ ਦਿੱਤਾ। ਉਮੀਦ ਨਾਲੋਂ ਬਹੁਤ ਘੱਟ ‘ਆਪ’ ਅਤੇ ਉਸਦੇ ਸਹਿਯੋਗੀ ਬੇਸ਼ੱਕ 22 ਸੀਟਾਂ ਹੀ ਲਿਜਾ ਸਕੇ ਪਰ ਦੋ-ਢਾਈ ਸਾਲ ਪਹਿਲਾਂ ਹੀ ਜਨਮੀਂ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਜਿੱਤ ਕੇ ਵਿਰੋਧੀ ਧਿਰ ਵਿਚ ਆ ਜਾਵੇ ਇਹ ਵੀ ਇਕ ਪ੍ਰਾਪਤੀ ਹੈ। ‘ਆਪ’ ਵਾਲੇ ਹੁਣ ਇਸੇ ਗੱਲ ਤੋਂ ਸੰਤੁਸ਼ਟ ਹਨ ਕਿ ਚਲੋ ਅਸੀਂ ਅਕਾਲੀ ਦਲ ਨੂੰ ਤਾਂ ਤੀਜੇ ਨੰਬਰ ‘ਤੇ ਧੱਕ ਦਿੱਤਾ ਅਤੇ ਅਕਾਲੀ-ਭਾਜਪਾ ‘ਆਪ’ ਨੂੰ ਸੱਤਾ ਤੋਂ ਬਾਹਰ ਰਹਿਣ ‘ਤੇ ਹੀ ਖੁਸ਼।
ਮੰਤਰੀਆਂ ਨੂੰ ਮਿਲੇ ਵਿਭਾਗ : ਮਨਪ੍ਰੀਤ ਨੂੰ ਖਜ਼ਾਨਾ ਤੇ ਨਵਜੋਤ ਸਿੱਧੂ ਨੂੰ ਸਥਾਨਕ ਸਰਕਾਰਾਂ ਦੇ ਨਾਲ-ਨਾਲ ਸੈਰ-ਸਪਾਟਾ ਵੀ
ਚੰਡੀਗੜ੍ਹ : ਕੈਪਟਨ ਖ਼ੁਦ ਆਮ ਪ੍ਰਸ਼ਾਸ਼ਨ, ਪ੍ਰਸੋਨਲ, ਗ੍ਰਹਿ ਮਾਮਲੇ ਤੇ ਨਿਆਂ, ਵਿਜੀਲੈਂਸ ਅਤੇ ਕੈਬਨਿਟ ਮੰਤਰੀਆਂ ਨੂੰ ਅਲਾਟ ਨਾ ਕੀਤੇ ਗਏ ਹੋਰ ਵਿਭਾਗਾਂ ਦਾ ਕੰਮਕਾਜ ਦੇਖਣਗੇ। ਬ੍ਰਹਮ ਮਹਿੰਦਰਾ ਨੂੰ ਸਿਹਤ ਤੇ ਪਰਿਵਾਰ ਭਲਾਈ, ਖੋਜ ਤੇ ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲੇ, ਨਵਜੋਤ ਸਿੱਧੂ ਨੂੰ ਸਥਾਨਕ ਸਰਕਾਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ, ਯੋਜਨਾ ਅਤੇ ਰੁਜ਼ਗਾਰ ਸਿਰਜਣ ਵਿਭਾਗ, ਸਾਧੂ ਸਿੰਘ ਧਰਮਸੋਤ ਨੂੰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦਾ ਭਲਾਈ ਵਿਭਾਗ ਦਿੱਤਾ ਗਿਆ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ, ઠਰਾਣਾ ਗੁਰਜੀਤ ਸਿੰਘ ਨੂੰ ਸਿੰਚਾਈ ਅਤੇ ਬਿਜਲੀ ਵਿਭਾਗ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ। ਰਾਜ ਮੰਤਰੀ (ਆਜ਼ਾਦ ਚਾਰਜ) ઠਅਰੁਣਾ ਚੌਧਰੀ ਨੂੰ ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ, ઠਰਾਜ ਮੰਤਰੀ (ਆਜ਼ਾਦ ਚਾਰਜ) ઠਰਜ਼ੀਆ ਸੁਲਤਾਨਾ ਨੂੰ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ।
ਅਕਾਲੀਆਂ ਨਾਲੋਂ ਘੱਟ ਵੋਟ ਮਿਲਣ ‘ਤੇ ਕੇਜਰੀਵਾਲ ਨੂੰ ਗੜਬੜੀ ਦਾ ਸ਼ੱਕ
ਕੇਜਰੀਵਾਲ ਨੇ ਆਰੋਪ ਲਗਾਇਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਖਰਾਬ ਪ੍ਰਦਰਸ਼ਨ ਪਿੱਛੇ ਈਵੀਐਮ ‘ਚ ਗੜਬੜੀ ਹੈ। ਕੇਜਰੀਵਾਲ ਨੇ ਸਵਾਲ ਚੁੱਕਿਆ ਕਿ ਅਕਾਲੀ ਦਲ ਨੂੰ 30% ਤੇ ਸਾਨੂੰ ਉਸ ਤੋਂ ਵੀ ਘੱਟ ਵੋਟਾਂ ਕਿਵੇਂ ਮਿਲ ਸਕਦੀਆਂ ਹਨ ਕੁਝ ਗੜਬੜ ਹੈ।
ਭਗਵੰਤ ਮਾਨ ਨੇ ਲਿਖਿਆ : ਦੋਸਤੋ ਕੀ ਹਾਲ, ਜਵਾਬ ਮਿਲਿਆ : ਅੰਮ੍ਰਿਤ ਛਕ ਲਵੋ
ਨਤੀਜਿਆਂ ਤੋਂ ਚੌਥੇ ਦਿਨ ਭਗਵੰਤ ਮਾਨ ਨੇ ਫੇਸਬੁੱਕ ‘ਤੇ ਜਿਵੇਂ ਹੀ ਲਿਖਿਆ ਦੋਸਤੋ ਕੀ ਹਾਲ ਹੈ। ਜਵਾਬ ਵਿਚ ਕੁਝ ਨੇ ਭਗਵੰਤ ਮਾਨ ਦਾ ਹੌਸਲਾ ਵਧਾਇਆ, ਉਥੇ ਡਾ. ਬਲਵਿੰਦਰ ਨੇ ਭਗਵੰਤ ਮਾਨ ਨੂੰ ਅੰਮ੍ਰਿਤ ਛਕਣ ਦੀ ਸਲਾਹ ਦੇ ਦਿੱਤੀ।
Check Also
ਫਰੀਲੈਂਡ ਦੇ ਅਸਤੀਫੇ ਨਾਲ ਕੈਨੇਡਾ
‘ਚ ਸਿਆਸੀ ਹਲਚਲ ਤੇਜ਼ ਜਨਤਕ ਸੁਰੱਖਿਆ ਮੰਤਰੀ ਡੋਮੀਨਿਕ ਲੇਬਲੈਂਕ ਨੇ ਫਰੀਲੈਂਡ ਦੀ ਥਾਂ ਵਿੱਤ ਮੰਤਰੀ …