15.5 C
Toronto
Tuesday, May 5, 2026
spot_img
HomeਕੈਨੇਡਾFrontਪੰਜਾਬ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਨ ਮੁੜ ਸ਼ੁਰੂ

ਪੰਜਾਬ ਤੋਂ ਲੰਡਨ ਲਈ ਸਿੱਧੀ ਹਵਾਈ ਉਡਾਨ ਮੁੜ ਸ਼ੁਰੂ


ਹਫਤੇ ਵਿਚ ਤਿੰਨ ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਚਲੇਗੀ ਇਹ ਉਡਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਕਰੀਬ ਪੰਜ ਮਹੀਨਿਆਂ ਦੇ ਵਕਫੇ ਤੋਂ ਬਾਅਦ ਅੰਮਿ੍ਰਤਸਰ ਨੇ ਇਕ ਵਾਰ ਫਿਰ ਯੂਨਾਈਟਿਡ ਕਿੰਗਡਮ ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ। ਏਅਰ ਇੰਡੀਆ ਨੇ ਆਪਣੀ ਅੰਮਿ੍ਰਤਸਰ-ਲੰਡਨ ਗੈਟਵਿਕ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਹ ਸੇਵਾ 12 ਜੂਨ ਨੂੰ ਅਹਿਮਦਾਬਾਦ ਵਿਚ ਹੋਏ ਏਅਰ ਇੰਡੀਆ ਦੇ ਦੁਖਦਾਈ ਹਾਦਸੇ ਤੋਂ ਬਾਅਦ ਮੁਅੱਤਲ ਕਰ ਦਿੱਤੀ ਗਈ ਸੀ। ਇਹ ਉਡਾਣ ਪੰਜਾਬ ਅਤੇ ਯੂਕੇ ਵਿਚ ਵਸਦੇ ਪਰਵਾਸੀ ਭਾਈਚਾਰੇ ਵਿਚਕਾਰ ਨਵੇਂ ਸਿਰੇ ਤੋਂ ਸਬੰਧਾਂ ਦਾ ਪ੍ਰਤੀਕ ਹੈ। ਅੰਮਿ੍ਰਤਸਰ-ਲੰਡਨ ਗੈਟਵਿਕ ਉਡਾਣ ਹਫਤੇ ਵਿਚ ਤਿੰਨ ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਚਲੇਗੀ। ਇਹ ਵੀ ਦੱਸਿਆ ਗਿਆ ਹੈ ਕਿ ਏਅਰ ਇੰਡੀਆ ਹਫਤੇ ਵਿਚ ਤਿੰਨ ਦਿਨ ਆਪਣੀ ਅੰਮਿ੍ਰਤਸਰ-ਬਰਮਿੰਘਮ ਸੇਵਾ ਵੀ ਜਾਰੀ ਰੱਖੇਗੀ, ਜਿਸ ਨਾਲ ਪੰਜਾਬ ਅਤੇ ਯੂਨਾਈਟਿਡ ਕਿੰਗਡਮ ਵਿਚਾਲੇ ਹਵਾਈ ਕਨੈਕਟੀਵਿਟੀ ਹੋਰ ਮਜ਼ਬੂਤ ਹੋਵੇਗੀ।

RELATED ARTICLES
POPULAR POSTS