12.7 C
Toronto
Sunday, September 27, 2026
spot_img
HomeਕੈਨੇਡਾFrontਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਬਾਰ ਕੌਂਸਲ ਚੋਣਾਂ ਕਰਵਾਉਣ ਲਈ ਸੁਪਰੀਮ ਕੋਰਟ...

ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਬਾਰ ਕੌਂਸਲ ਚੋਣਾਂ ਕਰਵਾਉਣ ਲਈ ਸੁਪਰੀਮ ਕੋਰਟ ਦਾ ਹੁਕਮ

ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਬਾਰ ਕੌਂਸਲ ਚੋਣਾਂ ਕਰਵਾਉਣ ਲਈ ਸੁਪਰੀਮ ਕੋਰਟ ਦਾ ਹੁਕਮ
31 ਦਸੰਬਰ ਤੱਕ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਬਾਰ ਕੌਂਸਲ ਆਫ ਇੰਡੀਆ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਬਾਰ ਕੌਂਸਲ ਦੀਆਂ ਚੋਣਾਂ 10 ਦਿਨਾਂ ਦੇ ਅੰਦਰ-ਅੰਦਰ ਨੋਟੀਫਾਈ ਕਰਨ ਅਤੇ 31 ਦਸੰਬਰ 2025 ਤੱਕ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਮਾਨਯੋਗ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੇ ਬੈਂਚ ਨੇ ਸਿਖਰਲੀ ਬਾਰ ਸੰਸਥਾ ਨੂੰ 31 ਜਨਵਰੀ, 2026 ਤੱਕ ਉਤਰ ਪ੍ਰਦੇਸ਼ ਬਾਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਉਦੋਂ ਦਿੱਤੇ ਹਨ, ਜਦੋਂ ਉਸ ਨੂੰ ਇਹ ਦੱਸਿਆ ਗਿਆ ਕਿ ਪੰਜਾਬ ਅਤੇ ਹਰਿਆਣਾ ਬਾਰ ਕੌਂਸਲਾਂ ਦੀਆਂ ਚੋਣਾਂ ਨੂੰ ਨੋਟੀਫਾਈ ਨਹੀਂ ਕੀਤਾ ਗਿਆ। ਇਹ ਵੀ ਦੱਸਿਆ ਗਿਆ ਸੀ ਕਿ ਉਤਰ ਪ੍ਰਦੇਸ਼ ਵਿਚ ਵੋਟਰ ਸੂਚੀ ਵੈਬਸਾਈਟ ’ਤੇ ਅਪਲੋਡ ਨਹੀਂ ਕੀਤੀ ਜਾ ਰਹੀ। ਸੁਪਰੀਮ ਕੋਰਟ ਦੇ ਬੈਂਚ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ’ਤੇ ਵਿਚਾਰ ਵੀ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS