
ਰਿਸ਼ਵਤਖੋਰੀ ਦੇ ਮਾਮਲੇ ਵਿਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਹੋਈ ਹੈ ਗਿ੍ਰਫਤਾਰੀ
ਮੁਹਾਲੀ/ਬਿਊਰੋ ਨਿਊਜ਼
ਰਿਸ਼ਵਤਖੋਰੀ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅੱਜ ਚੰਡੀਗੜ੍ਹ ਸਥਿਤ ਵਿਸ਼ੇਸ਼ ਅਦਾਲਤ ਵਿਚ ਵੀਡੀਓ ਕਾਨਫਰਸਿੰਗ ਜ਼ਰੀਏ ਪੇਸ਼ੀ ਹੋਈ ਹੈ। ਮਾਨਯੋਗ ਵਿਸ਼ੇਸ਼ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਭੁੱਲਰ ਨੂੰ ਮੁੜ ਤੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਅਤੇ ਅਗਲੀ ਪੇਸ਼ੀ ਹੁਣ 14 ਨਵੰਬਰ ਨੂੰ ਹੋਵੇਗੀ। ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਨੇ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਸੀ। ਧਿਆਨ ਰਹੇ ਕਿ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਕੋਲੋਂ 8 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਹੈ। ਭੁੱਲਰ ਦੇ ਘਰੋਂ ਸੀਬੀਆਈ ਨੇ ਕਰੋੜਾਂ ਰੁਪਏ ਦੀ ਨਗਦੀ, ਸੋਨੇ ਦੇ ਗਹਿਣੇ, ਕੀਮਤੀ ਘੜੀਆਂ ਅਤੇ ਜਾਇਦਾਦ ਸਬੰਧੀ ਦਸਤਾਵੇਜ਼ ਬਰਾਮਦ ਕੀਤੇ ਸਨ। ਭੁੱਲਰ ਖਿਲਾਫ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਪਤਾ ਲੱਗਿਆ ਹੈ ਕਿ ਉਸਦੀ ਵਿਦੇਸ਼ਾਂ ਵਿਚ ਵੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਹੈ। ਦੱਸਣਯੋਗ ਹੈ ਕਿ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕਰ ਲਿਆ ਹੈ।

