-6.1 C
Toronto
Sunday, December 14, 2025
spot_img
HomeਕੈਨੇਡਾFrontਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਜਿੰਦਰ ਸਿੰਘ ਧਾਮੀ- ਗੁਰੂ ਸਾਹਿਬ ਦਾ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਜਿੰਦਰ ਸਿੰਘ ਧਾਮੀ- ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ


ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਹੋਰ ਅਹੁਦੇਦਾਰ ਮੌਜੂਦ ਰਹੇ। ਇਸ ਤੋਂ ਬਾਅਦ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਕਿ ਸ਼ੋ੍ਰਮਣੀ ਅਕਾਲੀ ਦਲ ਹੀ ਅਸਲੀ ਅਕਾਲੀ ਦਲ ਹੈ। ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਟਾਫ ਵਲੋਂ ਧਾਮੀ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸੇ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਦਫਤਰ ਪਹੁੰਚ ਕੇ ਪ੍ਰਧਾਨਗੀ ਦਾ ਅਹੁਦਾ ਵੀ ਸੰਭਾਲ ਲਿਆ।

RELATED ARTICLES
POPULAR POSTS