17 C
Toronto
Thursday, October 8, 2026
spot_img
HomeਕੈਨੇਡਾFrontਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ’ਚ ਵੀ ਜਸ਼ਨ ਦਾ ਮਾਹੌਲ

ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ’ਚ ਵੀ ਜਸ਼ਨ ਦਾ ਮਾਹੌਲ

ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ’ਚ ਵੀ ਜਸ਼ਨ ਦਾ ਮਾਹੌਲ

ਹਰਮਨਪ੍ਰੀਤ ਕੌਰ ਦੀ ਕਪਤਾਨੀ ’ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਰਚਿਆ ਹੈ ਇਤਿਹਾਸ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ਵਿਚ ਖੁਸ਼ੀ ਦਾ ਮਾਹੌਲ ਹੈ। ਆਈ.ਸੀ.ਸੀ. ਮਹਿਲਾ ਵਿਸ਼ਵ ਕੱਪ ਦੇ ਫਾਈਨਲ ਵਿਚ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਰਤੀ ਕ੍ਰਿਕਟ ਟੀਮ ਨੇ ਮੰੁਬਈ ਵਿਚ ਖੇਡੇ ਗਏ ਫਾਈਨਲ ਮੈਚ ’ਚ ਦੱਖਣੀ ਅਫਰੀਕਾ ਦੀ ਟੀਮ ਨੂੰ 52 ਦੌੜਾਂ ਨਾਲ ਹਰਾ ਕੇ ਨਵਾਂ ਇਤਿਹਾਸ ਸਿਰਜ ਦਿੱਤਾ। ਭਾਰਤੀ ਮਹਿਲਾ ਕਿ੍ਰਕਟ ਟੀਮ ਦੀ ਵਿਸ਼ਵ ਕੱਪ ਵਿਚ ਇਹ ਪਹਿਲੀ ਖਿਤਾਬੀ ਜਿੱਤ ਹੈ। ਜਦੋਂ ਹੀ ਭਾਰਤੀ ਟੀਮ ਜਿੱਤੀ ਤਾਂ ਮੋਗਾ ਵਿਚ ਵੀ ਜਸ਼ਨ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਨੇ ਖੁਸ਼ੀ ਵਿਚ ਭੰਗੜੇ ਪਾਏ ਅਤੇ ਪਟਾਖੇ ਵੀ ਚਲਾਏ। ਇਸਦੇ ਚੱਲਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਇਸੇ ਦੌਰਾਨ ਕ੍ਰਿਕਟ ਖਿਡਾਰੀ ਵਿਰਾਟ ਕੋਹਲੀ ਨੇ ਵੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ।

RELATED ARTICLES

POPULAR POSTS