7.7 C
Toronto
Thursday, May 14, 2026
spot_img
HomeਕੈਨੇਡਾFrontਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ...

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ


ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਵੀ ਕੀਤਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਕਿਸਾਨਾਂ-ਮਜ਼ਦੂਰਾਂ ਨੇ ਇਕੱਠੇ ਹੋ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਮੰਗ ਪੱਤਰਾਂ ਰਾਹੀਂ ਬਿਜਲੀ ਸੋਧ ਬਿੱਲ-2025 ਨੂੰ ਸੂਬਿਆਂ ਦੇ ਅਧਿਕਾਰਾਂ ’ਤੇ ਡਾਕਾ ਅਤੇ ਸਾਜਿਸ਼ ਕਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ 8 ਨਵੰਬਰ ਤੋਂ ਪਹਿਲਾਂ-ਪਹਿਲਾਂ ਇਸਦੇ ਖਿਲਾਫ ਮਤਾ ਪਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਪੰਜਾਬ ਕੋਲੋਂ ਅਧਿਕਾਰ ਖੋਹਣ ਦੀ ਕਾਰਵਾਈ ਨੂੰ ਸਿੱਧਾ ਧੱਕਾ ਗਰਦਾਨਿਆ ਹੈ। ਇਸ ਬਾਰੇ ਮੰਗ ਕੀਤੀ ਕਿ ਇਸਦਾ ਪਹਿਲਾਂ ਵਾਲਾ ਸਟੇਟਸ ਬਹਾਲ ਕਰਕੇ ਅਸਲੀ ਅਰਥਾਂ ਵਿਚ ਜਮਹੂਰੀ ਸਿਸਟਮ ਸਥਾਪਿਤ ਕੀਤਾ ਜਾਵੇ। ਐਸ.ਕੇ.ਐਮ. ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ।

RELATED ARTICLES
POPULAR POSTS