18.2 C
Toronto
Monday, July 20, 2026
spot_img
HomeਕੈਨੇਡਾFrontਪੰਜਾਬ ਯੂਨੀਵਰਸਿਟੀ ਦੇ ਮਾਮਲੇ ’ਚ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ

ਪੰਜਾਬ ਯੂਨੀਵਰਸਿਟੀ ਦੇ ਮਾਮਲੇ ’ਚ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ


ਸੀਐਮ ਮਾਨ ਨੇ ਕਿਹਾ : ਕੇਂਦਰ ਦੀ ਧੱਕੇਸ਼ਾਹੀ ਖਿਲਾਫ ਡਟ ਕੇ ਕਾਨੂੰਨੀ ਲੜਾਈ ਲੜਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਮਾਮਲੇ ਵਿਚ ਹਾਈਕੋਰਟ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰਸੰਵਿਧਾਨਕ ਤੌਰ ’ਤੇ ਭੰਗ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਫੈਸਲੇ ਵਿਰੁੱਧ ਕਾਨੂੰਨੀ ਲੜਾਈ ਲੜਾਂਗੇ। ਸੀਐਮ ਮਾਨ ਨੇ ਕਿਹਾ ਕਿ ਇਸ ਕੇਸ ਦੀ ਪੈਰਵੀ ਲਈ ਦੇਸ਼ ਦੇ ਉਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਵੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮੁੱਦਾ ਆਉਣ ਵਾਲੇ ਦਿਨਾਂ ਵਿਚ ਵਿਧਾਨ ਸਭਾ ਵਿਚ ਵੀ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ ’ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੀਐਮ ਮਾਨ ਨੇ ਕੇਂਦਰ ਸਰਕਾਰ ਉਤੇ ਪੰਜਾਬ ਨਾਲ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਵੀ ਲਗਾਏ ਹਨ।

RELATED ARTICLES
POPULAR POSTS