
ਪਟਿਆਲਾ/ਬਿਊਰੋ ਨਿਊਜ਼
ਦਿੱਲੀ ਵਿੱਚ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਟੀਮ ਜਲਦ ਹੀ ਪੰਜਾਬ ਦਾ ਦੌਰਾ ਕਰਨ ਪਹੁੰਚ ਰਹੀ ਹੈ। ਇਸ ਟੀਮ ਦੀ ਅਗਵਾਈ ਚੇਅਰਪਰਸਨ ਰਾਜੇਸ਼ ਵਰਮਾ ਕਰ ਰਹੇ ਹਨ। ਇਹ ਟੀਮ ਸੂਬੇ ਭਰ ਵਿੱਚ ਚੱਲ ਰਹੀਆਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਦਾ ਮੁਲਾਂਕਣ ਕਰੇਗੀ ਅਤੇ ਪਰਾਲੀ ਦੀ ਵਰਤੋਂ ਨੂੰ ਵਧਾਉਣ ਲਈ ਲੋੜੀਂਦੇ ਉਪਾਵਾਂ ਦਾ ਜਾਇਜ਼ਾ ਲਵੇਗੀ। ਸਭ ਤੋਂ ਪਹਿਲਾਂ ਇਸ ਟੀਮ ਵੱਲੋਂ ਨਾਭਾ ਥਰਮਲ ਪਲਾਂਟ ਦਾ ਦੌਰਾ ਕੀਤਾ ਜਾਵੇਗਾ ਤਾਂ ਜੋ ਊਰਜਾ ਪੈਦਾ ਕਰਨ ਲਈ ਪਰਾਲੀ ਤੋਂ ਬਣੇ ਪੈਲੇਟਸ ਦੀ ਵਰਤੋਂ ਦੀ ਜਾਂਚ ਕੀਤੀ ਜਾ ਸਕੇ। ਇਸ ਤੋਂ ਬਾਅਦ ਟੀਮ ਸੰਗਰੂਰ ਵਿੱਚ ਇੱਕ ਜਰਮਨ ਕੰਪਨੀ ਦੀ ਮਲਕੀਅਤ ਵਾਲੇ ਬਾਇਓ-ਐਨਰਜੀ ਪਲਾਂਟ ਅਤੇ ਬਠਿੰਡਾ ਵਿੱਚ ਇੱਕ ਰਿਫਾਇਨਰੀ ਦਾ ਦੌਰਾ ਕਰੇਗੀ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਅਜੇ ਵੀ ਜਾਰੀ ਹਨ।

