-4 C
Toronto
Tuesday, January 6, 2026
spot_img
HomeਕੈਨੇਡਾFrontਸਾਬਕਾ ਡੀਆਈਜੀ ਭੁੱਲਰ ਨੂੰ ਪੰਜ ਦਿਨਾਂ ਦੇ ਸੀਬੀਆਈ ਰਿਮਾਂਡ ’ਤੇ ਭੇਜਿਆ

ਸਾਬਕਾ ਡੀਆਈਜੀ ਭੁੱਲਰ ਨੂੰ ਪੰਜ ਦਿਨਾਂ ਦੇ ਸੀਬੀਆਈ ਰਿਮਾਂਡ ’ਤੇ ਭੇਜਿਆ


ਸੀਬੀਆਈ ਨੇ ਦੱਸਿਆ : ਦੋ ਮਹੀਨਿਆਂ ’ਚ ਭੁੱਲਰ ਦੇ ਖਾਤੇ ਵਿਚ ਆਏ 32 ਲੱਖ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਦੁਬਾਰਾ ਸੀਬੀਆਈ ਨੇ 5 ਦਿਨਾਂ ਦੇ ਰਿਮਾਂਡ ’ਤੇ ਲੈ ਲਿਆ ਹੈ। ਸੀਬੀਆਈ ਦੇ ਵਕੀਲ ਨੇ ਅਦਾਲਤ ’ਚ ਦੱਸਿਆ ਕਿ ਦੋ ਮਹੀਨਿਆਂ ਵਿਚ ਡੀਆਈਜੀ ਭੁੱਲਰ ਦੇ ਬੈਂਕ ਖਾਤੇ ਵਿਚ 32 ਲੱਖ ਰੁਪਏ ਆਏ, ਜਦੋਂ ਕਿ ਉਨ੍ਹਾਂ ਦੀ ਤਨਖਾਹ ਏਨੀ ਨਹੀਂ ਹੈ। ਅੱਜ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਵਿਚ ਭੁੱਲਰ ਦੇ ਨਾਲ ਵਿਚੋਲੀਏ ਕ੍ਰਿਸ਼ਨੂੰ ਨੂੰ ਵੀ ਪੇਸ਼ ਕੀਤਾ ਗਿਆ। ਅਦਾਲਤ ਨੇ ਕ੍ਰਿਸ਼ਨੂੰ ਨੂੰ ਵੀ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।  ਅਦਾਲਤ ਵਿਚ ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਨੇ ਜੇਲ੍ਹ ਵਿਚ ਉਸ ਨੂੰ ਮਿਲਣ ਦੇ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਭੁੱਲਰ ਆਪਣੇ ਵਕੀਲ ਨਾਲ ਹਰ ਦਿਨ ਸ਼ਾਮ ਨੂੰ 4 ਤੋਂ 5 ਵਜੇ ਦੇ ਵਿਚਾਲੇ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਹਰਚਰਨ ਸਿੰਘ ਭੁੱਲਰ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਸੀਬੀਆਈ ਪੰਜਾਬ ਵਿਚ ਦਾਖਲ ਹੀ ਨਹੀਂ ਹੋ ਸਕਦੀ ਅਤੇ ਭੁੱਲਰ ਦੀ ਇਹ ਗਿ੍ਰਫਤਾਰੀ ਗੈਰਕਾਨੂੰਨੀ ਹੈ।

RELATED ARTICLES
POPULAR POSTS