9.4 C
Toronto
Friday, November 7, 2025
spot_img
Homeਹਫ਼ਤਾਵਾਰੀ ਫੇਰੀਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਦੇ ਮੇਅਰ ਦੀ ਚੋਣ ਜਿੱਤੀ

ਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਦੇ ਮੇਅਰ ਦੀ ਚੋਣ ਜਿੱਤੀ

ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਸਿਆਸੀ ਝਟਕਾ
ਵਾਸ਼ਿੰਗਟਨ : ਅਮਰੀਕਾ ‘ਚ ਡੈਮੋਕਰੇਟਿਕ ਪਾਰਟੀ ਦੇ ਆਗੂ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੇ ਮੇਅਰ ਦੀ ਚੋਣ ਜਿੱਤ ਲਈ ਹੈ ਅਤੇ ਇਹ ਰਾਸ਼ਟਰਪਤੀ ਡੋਨਾਲਡ ਟਰੰਪ ਲਈ ਇਕ ਵੱਡਾ ਸਿਆਸੀ ਝਟਕਾ ਦੱਸਿਆ ਜਾ ਰਿਹਾ ਹੈ। ਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਅਮਰੀਕਾ ਦੇ ਸਭ ਤੋਂ ਵੱਡੇ ਸ਼ਹਿਰ ਦੇ ਪਹਿਲੇ ਮੁਸਲਿਮ ਮੇਅਰ ਹੋਣਗੇ। ਮਮਦਾਨੀ ਨੇ ਸਾਬਕਾ ਗਵਰਨਰ ਐਂਡਰਿਊ ਕਿਊਮੋ ਨੂੰ ਹਰਾਇਆ ਹੈ ਅਤੇ ਟਰੰਪ ਨੇ ਵੀ ਅਧਿਕਾਰਤ ਤੌਰ ‘ਤੇ ਕਿਊਮੋ ਦੀ ਖੁੱਲ੍ਹ ਕੇ ਹਮਾਇਤ ਕੀਤੀ ਸੀ। ਟਰੰਪ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਜੇਕਰ ਡੈਮੋਕਰੇਟਿਕ ਉਮੀਦਵਾਰ ਮਮਦਾਨੀ ਮੇਅਰ ਦੀ ਚੋਣ ਜਿੱਤਦਾ ਹੈ ਤਾਂ ਇਹ ਨਿਊਯਾਰਕ ਲਈ ਆਰਥਿਕ ਤੇ ਸਮਾਜਿਕ ਤਬਾਹੀ ਵਰਗਾ ਹੋਵੇਗਾ ਅਤੇ ਸ਼ਹਿਰ ਦੀ ਹੋਂਦ ਲਈ ਖਤਰਾ ਖੜ੍ਹਾ ਹੋ ਜਾਵੇਗਾ। ਉਧਰ ਦੂਜੇ ਪਾਸੇ ਵਰਜੀਨੀਆ ਵਿਚ ਡੈਮਕੋਰੇਟ ਅਬੀਗੈਲ ਸਪੈਨਬਰਗ ਨੇ ਗਵਰਨਰ ਦੀ ਚੋਣ ਅਸਾਨੀ ਨਾਲ ਜਿੱਤ ਲਈ ਹੈ ਅਤੇ ਉਹ ਵਰਜੀਨੀਆ ਦੇ ਪਹਿਲੇ ਮਹਿਲਾ ਗਵਰਨਰ ਹੋਣਗੇ।

RELATED ARTICLES
POPULAR POSTS