ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀਪੀ ਰਾਧਾਕ੍ਰਿਸ਼ਨਨ ਨੇ ਅਹੁਦੇ ਦੀ ਸਹੁੰ ਚੁਕਾਈ। ਖਾਸ ਗੱਲ ਇਹ ਰਹੀ ਕਿ ਰਾਜਿੰਦਰ ਗੁਪਤਾ ਨੇ ਸੰਸਦ ਵਿੱਚ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕ ਕੇ ਆਪਣੀ ਜ਼ਿੰਮੇਵਾਰੀ ਸੰਭਾਲੀ ਹੈ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ ਰਾਜਿੰਦਰ ਗੁਪਤਾ ਨੂੰ ਪਿਛਲੇ ਮਹੀਨੇ ਹੀ ਪੰਜਾਬ ਤੋਂ ਰਾਜ ਸਭਾ ਲਈ ਬਿਨਾ ਮੁਕਾਬਲਾ ਚੁਣਿਆ ਗਿਆ ਸੀ। ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜੀ ਸੀ ਅਤੇ ਉਨ੍ਹਾਂ ਨੇ ਜਿੱਤ ਵੀ ਹਾਸਲ ਕੀਤੀ ਸੀ। ਪੰਜਾਬ ਸਰਕਾਰ ਨੇ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਸੀ ਅਤੇ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਸੀ।
ਰਾਜਿੰਦਰ ਗੁਪਤਾ ਨੇ ਪੰਜਾਬੀ ਭਾਸ਼ਾ ਵਿੱਚ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ
RELATED ARTICLES

