ਚੰਡੀਗੜ੍ਹ : ਪੰਜਾਬ ‘ਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਵੀਰਵਾਰ ਨੂੰ ਦੁਬਾਰਾ ਸੀਬੀਆਈ ਨੇ 5 ਦਿਨਾਂ ਦੇ ਰਿਮਾਂਡ ‘ਤੇ ਲੈ ਲਿਆ ਹੈ। ਸੀਬੀਆਈ ਦੇ ਵਕੀਲ ਨੇ ਅਦਾਲਤ ‘ਚ ਦੱਸਿਆ ਕਿ ਦੋ ਮਹੀਨਿਆਂ ਵਿਚ ਡੀਆਈਜੀ ਭੁੱਲਰ ਦੇ ਬੈਂਕ ਖਾਤੇ ਵਿਚ 32 ਲੱਖ ਰੁਪਏ ਆਏ, ਜਦੋਂ ਕਿ ਉਨ੍ਹਾਂ ਦੀ ਤਨਖਾਹ ਏਨੀ ਨਹੀਂ ਹੈ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਸੀਬੀਆਈ ਅਦਾਲਤ ਵਿਚ ਭੁੱਲਰ ਦੇ ਨਾਲ ਵਿਚੋਲੀਏ ਕ੍ਰਿਸ਼ਨੂੰ ਨੂੰ ਵੀ ਪੇਸ਼ ਕੀਤਾ ਗਿਆ। ਅਦਾਲਤ ਨੇ ਕ੍ਰਿਸ਼ਨੂੰ ਨੂੰ ਵੀ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਅਦਾਲਤ ਵਿਚ ਸੁਣਵਾਈ ਦੌਰਾਨ ਭੁੱਲਰ ਦੇ ਵਕੀਲ ਨੇ ਜੇਲ੍ਹ ਵਿਚ ਉਸ ਨੂੰ ਮਿਲਣ ਦੇ ਲਈ ਪਟੀਸ਼ਨ ਦਾਇਰ ਕੀਤੀ ਸੀ।

