4.3 C
Toronto
Friday, November 7, 2025
spot_img
Homeਕੈਨੇਡਾਸਿੱਖ ਫੌਜੀਆਂ ਦੀ ਕੁਰਬਾਨੀ ਨੂੰ ਸਮਰਪਿਤ ਕੈਨੇਡਾ ਸਰਕਾਰ ਵਲੋਂ ਡਾਕ ਟਿਕਟ ਜਾਰੀ

ਸਿੱਖ ਫੌਜੀਆਂ ਦੀ ਕੁਰਬਾਨੀ ਨੂੰ ਸਮਰਪਿਤ ਕੈਨੇਡਾ ਸਰਕਾਰ ਵਲੋਂ ਡਾਕ ਟਿਕਟ ਜਾਰੀ

ਓਟਵਾ : ਉਨਟਾਰੀਓ ਵਿਚ ਇਕ ਸਮਾਗਮ ਦੌਰਾਨ ਕੈਨੇਡਾ ਸਰਕਾਰ ਵਲੋਂ ਸਿੱਖ ਫੌਜੀਆਂ ਦਾ ਸਨਮਾਨ ਕਰਦੇ ਹੋਏ ਇਕ ਨਵੀਂ ਕੈਨੇਡਾ ਪੋਸਟ ਯਾਦਗਾਰੀ ਦਿਵਸ ਡਾਕ ਟਿਕਟ ਜਾਰੀ ਕੀਤੀ ਗਈ ਹੈ। 18ਵੇਂ ਸਲਾਨਾ ਸਿੱਖ ਯਾਦਗਾਰੀ ਦਿਵਸ ਸਮਾਰੋਹ ਦੌਰਾਨ ਪਹਿਲੀ ਵਾਰ ਸਿੱਖ-ਕੈਨੇਡੀਅਨ ਫੌਜੀਆਂ ਦੇ ਯੋਗਦਾਨ ਦਾ ਸਨਮਾਨ ਕਰਦੇ ਹੋਏ ਇਕ ਨਵੀਂ ਡਾਕ ਟਿਕਟ ਨੂੰ ਜਾਰੀ ਕੀਤਾ ਗਿਆ ਹੈ। ਇਹ ਯਾਦਗਾਰੀ ਡਾਕ ਟਿਕਟ ਕੈਨੇਡੀਅਨ ਫੌਜ ਵਿਚ ਸਿੱਖਾਂ ਦੁਆਰਾ ਇਕ ਸਦੀ ਤੋਂ ਵੱਧ ਸਮੇਂ ਦੀ ਸੇਵਾ ਨੂੰ ਮਾਨਤਾ ਦਿੰਦੀ ਹੈ, ਜਿਸ ਦੀ ਸ਼ੁਰੂਆਤ ਪਹਿਲੇ ਵਿਸ਼ਵ ਯੁੱਧ ਦੌਰਾਨ ਹਥਿਆਰਬੰਦ ਫੌਜ ਵਿਚ ਭਰਤੀ ਹੋਏ 10 ਸਿੱਖ ਫੌਜੀਆਂ ਨਾਲ ਹੋਈ ਸੀ।
ਸਿੱਖ ਭਾਈਚਾਰੇ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਇਹ ਸਮਾਗਮ ਉਨਟਾਰੀਓ ਦੇ ਕਿਚਨਰ ਵਿਚ ਪ੍ਰਾਈਵੇਟ ਬੁੱਕਮ ਸਿੰਘ ਦੀ ਯਾਦਗਾਰ ‘ਤੇ ਆਯੋਜਿਤ ਕੀਤਾ ਗਿਆ ਸੀ। ਇਹ ਕੈਨੇਡਾ ਵਿਚ ਵਿਸ਼ਵ ਯੁੱਧਾਂ ਦੇ ਇਕ ਸਿੱਖ ਸਿਪਾਹੀ ਨੂੰ ਸਮਰਪਿਤ ਇਕੋ-ਇਕ ਯਾਦਗਾਰ ਹੈ। ਪਿਛਲੇ 18 ਸਾਲਾਂ ਤੋਂ ਸਿੱਖ ਭਾਈਚਾਰੇ ਦੇ ਮੈਂਬਰ ਕਿਚਨਰ ਵਿਚ ਪ੍ਰਾਈਵੇਟ ਬੁੱਕਮ ਸਿੰਘ ਦੀ ਯਾਦਗਾਰ ‘ਤੇ ਇਕੱਠੇ ਹੁੰਦੇ ਹਨ।

 

RELATED ARTICLES
POPULAR POSTS