
ਸੀਐਮ ਭਗਵੰਤ ਮਾਨ ਦੇ ਤਕਨੀਕੀ ਸਲਾਹਕਾਰ ਰਵੀ ਚਾਵਲਾ ਦਾ ਅਸਤੀਫਾ ਵੀ ਮਨਜ਼ੂਰ
ਚੰਡੀਗੜ੍ਹ/ਬਿਊਰੋ ਨਿਊਜ਼
ਮੋਗਾ ਜ਼ਿਲ੍ਹੇ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚਾਰੂਮਿਤਾ ਖਿਲਾਫ ਇਹ ਕਾਰਵਾਈ ਜ਼ਮੀਨ ਗਬਨ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਧਰਮਕੋਟ ਦੇ ਉਪ ਮੰਡਲ ਮੈਜਿਸਟਰੇਟ, ਮੋਗਾ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਅਤੇ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਦਾ ਮੁੱਖ ਦਫਤਰ ਚੰਡੀਗੜ੍ਹ ’ਚ ਹੋਵੇਗਾ ਅਤੇ ਉਹ ਆਪਣਾ ਮੁੱਖ ਦਫਤਰ ਉਦੋਂ ਤੱਕ ਨਹੀਂ ਛੱਡੇਗਾ, ਜਦੋਂ ਤੱਕ ਕਿਸੇ ਸਮਰੱਥ ਅਧਿਕਾਰੀ ਤੋਂ ਇਜ਼ਾਜਤ ਨਹੀਂ ਲਈ ਜਾਂਦੀ। ਉਧਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਤਕਨੀਕੀ ਸਲਾਹਕਾਰ ਰਵੀ ਚਾਵਲਾ ਦਾ ਅਸਤੀਫਾ ਵੀ ਮਨਜੂਰ ਕਰ ਲਿਆ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਵਿਕਾਸ ਕਾਰਜਾਂ ਨਾਲ ਸਬੰਧਤ ਫਾਈਲਾਂ ਨੂੰ ਕਲੀਅਰ ਕਰਨ ਵਿੱਚ ਕਥਿਤ ਦੇਰੀ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਿਹਾ ਗਿਆ ਸੀ। ਇਸਦੇ ਚੱਲਦਿਆਂ ਰਵੀ ਚਾਵਲਾ ਨੇ ਲੰਘੀ 5 ਨਵੰਬਰ ਨੂੰ ਆਪਣਾ ਅਸਤੀਫਾ ਦੇ ਦਿੱਤਾ ਸੀ।

