
6 ਨਵੰਬਰ ਨੂੰ ਪਈਆਂ ਸਨ ਪਹਿਲੇ ਗੇੜ ਦੀਆਂ ਵੋਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਵਿਧਾਨ ਸਭਾ ਲਈ ਦੂਜੇ ਗੇੜ ਦੀਆਂ ਵੋਟਾਂ ਭਲਕੇ 11 ਨਵੰਬਰ ਨੂੰ ਪੈਣੀਆਂ ਹਨ ਅਤੇ ਪਹਿਲੇ ਗੇੜ ਲਈ ਵੋਟਾਂ ਲੰਘੀ 6 ਨਵੰਬਰ ਨੂੰ ਪੈ ਚੁੱਕੀਆਂ ਹਨ। ਇਨ੍ਹਾਂ ਵੋਟਾਂ ਦੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਧਿਆਨ ਰਹੇ ਕਿ ਪਹਿਲੇ ਗੇੜ ਦੌਰਾਨ 121 ਵਿਧਾਨ ਸਭਾ ਹਲਕਿਆਂ ਲਈ ਵੋਟਾਂ ਪਈਆਂ ਸਨ ਅਤੇ ਭਲਕੇ ਦੂਜੇ ਗੇੜ ਤਹਿਤ 122 ਸੀਟਾਂ ’ਤੇ ਵੋਟਿੰਗ ਹੋਵੇਗੀ। ਬਿਹਾਰ ਵਿਚ ਮੁੱਖ ਚੋਣ ਮੁਕਾਬਲਾ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੇ ‘ਇੰਡੀਆ’ ਗਠਜੋੜ ਵਿਚਾਲੇ ਹੀ ਹੋਵੇਗਾ। ‘ਇੰਡੀਆ’ ਗਠਜੋੜ ਨੇ ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕੀਤਾ ਹੋਇਆ ਹੈ। ਇਸਦੇ ਚੱਲਦਿਆਂ 14 ਨਵੰਬਰ ਨੂੰ ਦੁਪਹਿਰ ਤੱਕ ਪਤਾ ਜਾਵੇਗਾ ਕਿ ਬਿਹਾਰ ਵਿਚ ਕਿਹੜੀ ਸਿਆਸੀ ਪਾਰਟੀ ਸੱਤਾ ਹਾਸਲ ਕਰੇਗੀ।

