13.7 C
Toronto
Thursday, April 16, 2026
spot_img
HomeਕੈਨੇਡਾFrontਤਰਨਤਾਰਨ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਪਈਆਂ ਵੋਟਾਂ

ਤਰਨਤਾਰਨ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਪਈਆਂ ਵੋਟਾਂ


ਬਿਹਾਰ ’ਚ ਵੀ ਵਿਧਾਨ ਸਭਾ ਲਈ ਦੂਜੇ ਤੇ ਆਖਰੀ ਗੇੜ ਲਈ ਵੋਟਿੰਗ- ਨਤੀਜੇ 14 ਨਵੰਬਰ ਨੂੰ ਆਉਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਅੱਜ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਨਤੀਜਾ 14 ਨਵੰਬਰ ਐਲਾਨਿਆ ਜਾਵੇਗਾ। ਤਰਨਤਾਰਨ ਜ਼ਿਮਨੀ ਚੋਣ ਲਈ ਮੁੱਖ ਚੋਣ ਮੁਕਾਬਲਾ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ, ਵਾਰਿਸ ਪੰਜਾਬ ਦੇ ਅਤੇ ਭਾਜਪਾ ਵਿਚਾਲੇ ਹੋਵੇਗਾ। ਇਸੇ ਤਰ੍ਹਾਂ ਬਿਹਾਰ ਵਿਚ ਵੀ ਵਿਧਾਨ ਸਭਾ ਲਈ ਅੱਜ ਦੂਜੇ ਤੇ ਆਖਰੀ ਗੇੜ ਦੌਰਾਨ ਵੋਟਾਂ ਪੈ ਗਈਆਂ ਹਨ ਅਤੇ ਬਿਹਾਰ ਵਿਚ ਪਹਿਲੇ ਗੇੜ ਦੀਆਂ ਵੋਟਾਂ ਲੰਘੀ 6 ਨਵੰਬਰ ਨੂੰ ਪਈਆਂ ਸਨ। ਇਨ੍ਹਾਂ ਸਭ ਵੋਟਾਂ ਦੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਇਸਦੇ ਚੱਲਦਿਆਂ 14 ਨਵੰਬਰ ਨੂੰ ਦੁਪਹਿਰ ਤੱਕ ਇਹ ਪਤਾ ਲੱਗ ਜਾਵੇਗਾ ਕਿ ਤਾਰਨਤਾਰਨ ਵਿਚ ਕਿਹੜੀ ਪਾਰਟੀ ਦਾ ਉਮੀਦਵਾਰ ਜਿੱਤਦਾ ਅਤੇ ਬਿਹਾਰ ਵਿਚ ਕਿਹੜੀ ਪਾਰਟੀ ਸਰਕਾਰ ਬਣਾਏਗੀ। ਬਿਹਾਰ ਵਿਚ ਮੁੱਖ ਚੋਣ ਮੁਕਾਬਲਾ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਅਤੇ ਕਾਂਗਰਸ ਪਾਰਟੀ ਦੀ ਅਗਵਾਈ ਵਾਲੇ ‘ਇੰਡੀਆ’ ਗਠਜੋੜ ਵਿਚਾਲੇ ਹੋਵੇਗਾ।

RELATED ARTICLES
POPULAR POSTS