24.3 C
Toronto
Thursday, July 23, 2026
spot_img
HomeਕੈਨੇਡਾFrontਭਾਜਪਾ ਆਪਣੇ ਦਮ ’ਤੇ ਲੜੇਗੀ ਪੰਜਾਬ ਵਿਧਾਨ ਸਭਾ ਚੋਣਾਂ : ਰਵਨੀਤ ਬਿੱਟੂ

ਭਾਜਪਾ ਆਪਣੇ ਦਮ ’ਤੇ ਲੜੇਗੀ ਪੰਜਾਬ ਵਿਧਾਨ ਸਭਾ ਚੋਣਾਂ : ਰਵਨੀਤ ਬਿੱਟੂ

ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਚ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਭਾਜਪਾ ਆਗੂ ਅਤੇ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ 2027 ਵਿਚ ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਕੋਈ ਚੋਣ ਸਮਝੌਤਾ ਨਹੀਂ ਕੀਤਾ ਜਾਵੇਗਾ। ਬਿੱਟੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਦਮ ’ਤੇ ਹੀ ਚੋਣਾਂ ਲੜੇਗੀ। ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਸੀ ਕਿ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਹੋ ਸਕਦਾ ਹੈ। ਪਰ ਰਵਨੀਤ ਬਿੱਟੂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਪੰਜਾਬ ਵਿਚ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਦੱਸਣਾ ਬਣਦਾ ਹੈ ਕਿ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਲੰਮਾ ਸਮਾਂ ਚੋਣ ਗਠਜੋੜ ਰਿਹਾ ਹੈ, ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਦਾ ਸਾਥ ਛੱਡ ਦਿੱਤਾ ਸੀ।

RELATED ARTICLES
POPULAR POSTS