
ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਭਲਕੇ ਹੀ ਆਉਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਲੰਘੀ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪਈਆਂ ਹਨ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ ਭਲਕੇ 14 ਨਵੰਬਰ ਦਿਨ ਸ਼ੁੱਕਰਵਾਰ ਨੂੰ ਆ ਜਾਣਗੇ। ਵੋਟਾਂ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਨੇ ਤਿਆਰੀ ਕਰ ਲਈ ਹੈ ਅਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ ਦੁਪਹਿਰ ਤੋਂ ਵੀ ਪਹਿਲਾਂ ਹੀ ਪਤਾ ਲੱਗ ਜਾਵੇਗਾ ਕਿ ਕਿਹੜੀ ਸਿਆਸੀ ਪਾਰਟੀ ਦਾ ਉਮੀਦਵਾਰ ਜਿੱਤ ਹਾਸਲ ਕਰਦਾ ਹੈ। ਤਰਨਤਾਰਨ ਵਿਚ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿਚ ਹਨ ਅਤੇ ਮੁੱਖ ਮੁਕਾਬਲਾ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਕਾਂਗਰਸ, ਵਾਰਿਸ ਪੰਜਾਬ ਦੇ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੀ ਹੋਣ ਦੇ ਅਸਾਰ ਹਨ। ਇਸਦੇ ਚੱਲਦਿਆਂ ਬਿਹਾਰ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਵੀ ਭਲਕੇ 14 ਨਵੰਬਰ ਨੂੰ ਹੀ ਆਉਣਗੇ। ਬਿਹਾਰ ਵਿਚ ਦੋ ਪੜਾਵਾਂ ਤਹਿਤ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ ਅਤੇ ਬਿਹਾਰ ਵਿਚ ਮੁੱਖ ਚੋਣ ਮੁਕਾਬਲਾ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੇ ‘ਇੰਡੀਆ’ ਗਠਜੋੜ ਵਿਚਾਲੇ ਹੋਵੇਗਾ। ਬਾਕੀ ਭਲਕੇ ਦੁਪਹਿਰ ਤੱਕ ਪਤਾ ਲੱਗ ਜਾਵੇਗਾ ਕਿ ਬਿਹਾਰ ਵਿਚ ਕਿਹੜੀ ਪਾਰਟੀ ਸੱਤਾ ’ਚ ਆਏਗੀ।

