3.6 C
Toronto
Friday, November 14, 2025
spot_img
Homeਹਫ਼ਤਾਵਾਰੀ ਫੇਰੀਧਰਮਿੰਦਰ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਧਰਮਿੰਦਰ ਨੂੰ ਹਸਪਤਾਲ ‘ਚੋਂ ਮਿਲੀ ਛੁੱਟੀ

ਡਾਕਟਰਾਂ ਨੇ ਕਿਹਾ : ਪਰਿਵਾਰ ਨੇ ਧਰਮਿੰਦਰ ਨੂੰ ਘਰ ਲਿਜਾਣ ਦਾ ਕੀਤਾ ਫੈਸਲਾ
ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਅਦਾਕਾਰ ਦਾ ਇਲਾਜ ਕਰ ਰਹੇ ਡਾਕਟਰ ਦਾ ਕਹਿਣਾ ਹੈ ਕਿ ਪਰਿਵਾਰ ਨੇ ਧਰਮ ਜੀ ਨੂੰ ਘਰ ਲਿਜਾਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 89 ਸਾਲਾਂ ਦੇ ਧਰਮਿੰਦਰ ਦਾ ਇਲਾਜ ਹੁਣ ਘਰ ਵਿਚ ਹੀ ਚੱਲੇਗਾ। ਜ਼ਿਕਰਯੋਗ ਹੈ ਕਿ ਬਜ਼ੁਰਗ ਅਦਾਕਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਹਨ ਤੇ ਉਨ੍ਹਾਂ ਦਾ ਹਸਪਤਾਲ ਆਉਣ ਜਾਣ ਲੱਗਾ ਹੋਇਆ ਹੈ। ਡਾ. ਪ੍ਰਤੀਤ ਸਮਦਾਨੀ ਨੇ ਕਿਹਾ ਕਿ ਧਰਮਿੰਦਰ ਨੂੰ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਹਸਪਤਾਲ ‘ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਕੀਤੇ ਫੈਸਲੇ ਮੁਤਾਬਕ ਉਨ੍ਹਾਂ ਦਾ ਘਰ ਵਿਚ ਹੀ ਇਲਾਜ ਕੀਤਾ ਜਾਵੇਗਾ। ਇਸ ਦੌਰਾਨ ਅਦਾਕਾਰ ਦੇ ਪਰਿਵਾਰ ਨੇ ‘ਨਿੱਜਤਾ’ ਤੇ ‘ਸਤਿਕਾਰ’ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਲੰਘੇ ਕੱਲ੍ਹ ਮੰਗਲਵਾਰ ਨੂੰ ਕਈ ਮੀਡੀਆ ਅਦਾਰਿਆਂ ਨੇ ਆਪਣੀਆਂ ਰਿਪੋਰਟਾਂ ਵਿਚ ਕਿਹਾ ਸੀ ਕਿ ਬਜ਼ੁਰਗ ਅਦਾਕਾਰ ਧਰਮਿੰਦਰ ਹੁਣ ਸਾਡੇ ਵਿਚ ਨਹੀਂ ਰਹੇ। ਇਸੇ ਦੌਰਾਨ ਧਰਮਿੰਦਰ ਦੇ ਪਰਿਵਾਰ ਨੇ ਇਸ ਖਬਰ ਦਾ ਖੰਡਨ ਕੀਤਾ ਸੀ ਅਤੇ ਨਿੱਜਤਾ ਬਣਾ ਕੇ ਰੱਖਣ ਦੀ ਅਪੀਲ ਕੀਤੀ ਸੀ।

 

RELATED ARTICLES
POPULAR POSTS