ਅੰਮ੍ਰਿਤਸਰ : ਪਾਕਿ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂ ਵਾਪਸ ਪਤਨ ਪਰਤ ਆਏ ਹਨ। ਸਿੱਖ ਸ਼ਰਧਾਲੂ 10 ਦਿਨਾਂ ਦੀ ਯਾਤਰਾ ਕਰਦੇ ਹੋਏ ਵਾਹਘਾ-ਅਟਾਰੀ ਸਰਹੱਦ ਰਸਤੇ ਪਾਕਿ ਤੋਂ ਭਾਰਤ ਪਰਤੇ ਹਨ। ਅਟਾਰੀ ਸਰਹੱਦ ‘ਤੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਸਨ। ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਲੰਘੀ 4 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਗਿਆ ਸੀ। ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਅਤੇ ਹੋਰ ਕਈ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕੀਤੇ ਹਨ।

