
ਸੁਖਬੀਰ ਬਾਦਲ ਦੀ ਅਗਵਾਈ ’ਚ ਸ਼ੋ੍ਰਮਣੀ ਅਕਾਲੀ ਦਲ ਕਰਨ ਲੱਗਾ ਵਾਪਸੀ
ਚੰਡੀਗੜ੍ਹ/ਬਿਊਰੋ ਨਿਊਜ਼
ਤਰਨਤਾਰਨ ਜ਼ਿਮਨੀ ਚੋਣ ਨੇ ਇਸ ਗੱਲ ਦਾ ਬਿਗਲ ਵਜਾ ਦਿੱਤਾ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼ੋ੍ਰਮਣੀ ਅਕਾਲੀ ਦਲ ਨੇ ਵਾਪਸੀ ਕੀਤੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਪੰਥਕ’ ਨਬਜ਼ ’ਤੇ ਆਪਣੀ ਪਕੜ ਬਣਾ ਲਈ ਹੈ। ਤਰਨਤਾਰਨ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੂਜੇ ਸਥਾਨ ’ਤੇ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਸਖਤ ਟੱਕਰ ਦਿੱਤੀ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਤਰਨਤਾਰਨ ਵਿਚ ਪਾਰਟੀ ਦੀ ਵਧੀ ਵੋਟ ’ਤੇ ਤਸੱਲੀ ਪ੍ਰਗਟ ਕੀਤੀ ਹੈ। ਅਕਾਲੀ ਆਗੂਆਂ ਦਾ ਇਹ ਵੀ ਕਹਿਣਾ ਹੈ ਕਿ 2027 ਵਿਚ ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।

