10.2 C
Toronto
Saturday, April 11, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਨੂੰ ਦੱਸਿਆ ਸੂਬੇ ਦੀ ਵਿਰਾਸਤ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਨੂੰ ਦੱਸਿਆ ਸੂਬੇ ਦੀ ਵਿਰਾਸਤ


ਕਿਹਾ : ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਿਦਿਆਰਥੀ ਰੋਸ ਪ੍ਰਦਰਸ਼ਨ ਕਰਨ ਲਈ ਹੋਏ ਮਜਬੂਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਵਿਰਾਸਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਿਦਿਆਰਥੀ ਪੜ੍ਹਨ ਦੀ ਥਾਂ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ।  ਭਗਵੰਤ ਮਾਨ ਨੇ ਲੰਘੇ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ 28 ਮੁੱਦਿਆਂ ’ਤੇ ਚਰਚਾ ਹੋਈ ਹੈ ਅਤੇ ਜਿਨ੍ਹਾਂ ਵਿਚੋਂ 11 ਮੁੱਦੇ ਪਾਣੀ ਨਾਲ ਸਬੰਧਤ ਸਨ ਅਤੇ ਇਹ ਸਾਰੇ ਹੀ ਪੰਜਾਬ ਦੇ ਖਿਲਾਫ ਸਨ। ਉਨ੍ਹਾਂ ਕਿਹਾ ਕਿ ਰਾਵੀ ਅਤੇ ਬਿਆਸ ਦੇ ਪਾਣੀ ਦਾ ਹਰਿਆਣਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਅਸੀਂ ਮਨੁੱਖਤਾ ਦੇ ਅਧਾਰ ’ਤੇ ਉਨ੍ਹਾਂ ਨੂੰ ਪਾਣੀ ਦਿੱਤਾ ਹੈ। ਸੀਐਮ ਨੇ ਇਹ ਵੀ ਕਿਹਾ ਕਿ ਹੜ੍ਹਾਂ ਸਮੇਂ ਕਿਸੇ ਨੂੰ ਪਾਣੀ ਨਹੀਂ ਚਾਹੀਦਾ ਸੀ ਅਤੇ ਹੁਣ ਸਾਰੇ ਇਸ ’ਤੇ ਆਪਣਾ ਹੱਕ ਜਮ੍ਹਾ ਰਹੇ ਹਨ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸ਼ਾਮਲ ਹੋਏ ਸਨ।

RELATED ARTICLES
POPULAR POSTS