ਕਿਹਾ, ‘ਆਪ’ ਦੇ ਵਿਧਾਇਕਾਂ ਲਈ ਸਮਾਗਮ ‘ਚ ਬੈਠਣ ਦਾ ਪ੍ਰਬੰਧ ਨਹੀਂ ਕੀਤਾ ਗਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਨਵੀਂ ਕਾਂਗਰਸ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੌਰਾਨ ‘ਆਪ’ ਦੇ ਵਿਧਾਇਕਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਨ ‘ਤੇ ਹੈਰਾਨੀ ਪ੍ਰਗਟ ਕੀਤੀ ਹੈ। ਸਰਕਾਰੀ ਤੌਰ ‘ਤੇ ਸੱਦਾ ਮਿਲਣ ‘ਤੇ ਰਾਜ ਭਵਨ ਪਹੁੰਚੇ ‘ਆਪ’ ਦੇ ਵਿਧਾਇਕਾਂ ਨੂੰ ਬੈਠਣ ਲਈ ਜਗ੍ਹਾ ਵੀ ਨਹੀਂ ਦਿੱਤੀ ਅਤੇ ਉਹ ਪੰਡਾਲ ਦੇ ਅਖੀਰ ਵਿਚ ਖੜ੍ਹੇ ਰਹੇ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਚ.ਐਸ. ਫੂਲਕਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਨਤਾ ਦੁਆਰਾ ਚੁਣੇ ਗਏ ‘ਆਪ’ ਦੇ ਨੁਮਾਇੰਦਿਆਂ ਦੇ ਬੈਠਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਫੂਲਕਾ ਨੇ ਕਿਹਾ ਕਿ ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਮੁੱਖ ਮੰਤਰੀ ਸਹੁੰ ਚੁੱਕ ਰਹੇ ਸਨ ਅਤੇ ਵਿਰੋਧੀ ਧਿਰ ਦੇ ਮੁੱਖ ਆਗੂ ਆਪਣੇ ਸਾਥੀਆਂ ਸਮੇਤ ਪੰਡਾਲ ਦੇ ਅਖੀਰ ਵਿਚ ਖੜ੍ਹੇ ਸਨ।
ਐਚ ਐਸ ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਵੇਗੀ ਅਤੇ ਪੰਜਾਬ ਦੇ ਹਿੱਤਾਂ ਲਈ ਕੈਪਟਨ ਅਮਰਿੰਦਰ ਸਿੰਘ ਵਲੋਂ ਲਏ ਗਏ ਫੈਸਲਿਆਂ ਦਾ ਸਵਾਗਤ ਕਰੇਗੀ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਕਾਂਗਰਸ ਦੇ ਕੰਮ ਕਰਨ ਦੇ ਸਭਿਆਚਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਰਾਜਸ਼ਾਹੀ ਸੋਚ ਨੂੰ ਦਰਸਾਉਂਦਾ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …