14.9 C
Toronto
Sunday, September 20, 2026
spot_img
HomeਕੈਨੇਡਾFrontਹਵਾ ਖਰਾਬ ਹੋਣ ਦੇ ਬਾਵਜੂਦ ਦਿੱਲੀ ਦੇ ਸਕੂਲਾਂ ’ਚ ਕਰਵਾਈਆਂ ਜਾ ਰਹੀਆਂ...

ਹਵਾ ਖਰਾਬ ਹੋਣ ਦੇ ਬਾਵਜੂਦ ਦਿੱਲੀ ਦੇ ਸਕੂਲਾਂ ’ਚ ਕਰਵਾਈਆਂ ਜਾ ਰਹੀਆਂ ਹਨ ਆਊਟਡੋਰ ਖੇਡਾਂ

ਹਵਾ ਖਰਾਬ ਹੋਣ ਦੇ ਬਾਵਜੂਦ ਦਿੱਲੀ ਦੇ ਸਕੂਲਾਂ ’ਚ ਕਰਵਾਈਆਂ ਜਾ ਰਹੀਆਂ ਹਨ ਆਊਟਡੋਰ ਖੇਡਾਂ
ਸੁਪਰੀਮ ਕੋਰਟ ਨੇ ਕਿਹਾ : ਨਵੰਬਰ-ਦਸੰਬਰ ’ਚ ਨਾ ਕਰਵਾਏ ਜਾਣ ਖੇਡ ਸਮਾਗਮ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਨਵੰਬਰ-ਦਸੰਬਰ ਮਹੀਨੇ ਦੌਰਾਨ ਸਕੂਲਾਂ ’ਚ ਹੋਣ ਵਾਲੇ ਖੇਡ ਸਮਾਗਮ ’ਤੇ ਰੋਕ ਲੱਗਣੀ ਚਾਹੀਦੀ ਹੈ। ਅਦਾਲਤ ਨੇ ਇਹ ਨਿਰਦੇਸ਼ ਐਡਵੋਕੇਟ ਅਪਰਾਜਿਤਾ ਸਿੰਘ ਦੇ ਸਵਾਲ ’ਤੇ ਦਿੱਤਾ ਹੈ। ਅਪਰਾਜਿਤਾ ਸਿੰਘ ਨੇ ਕਿਹਾ ਹੈ ਕਿ ਦਿੱਲੀ ਵਿਚ ਮੌਜੂਦਾ ਸਮੇਂ ਦੌਰਾਨ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਅਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਗੈਸ ਚੈਂਬਰ ਵਿਚ ਪਾਉਣ ਵਾਂਗ ਹੈ। ਇਸੇ ਦੌਰਾਨ ਮਾਨਯੋਗ ਚੀਫ ਜਸਟਿਸ ਬੀ.ਆਰ. ਗਵੱਈ, ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਕਿਹਾ ਹੈ ਕਿ ਉਹ ਹਵਾ ਪ੍ਰਦੂਸ਼ਣ ਨੂੰ ਲੈ ਕੇ ਹਰ ਮਹੀਨੇ ਸੁਣਵਾਈ ਕਰਨਗੇ ਤਾਂ ਕਿ ਇਸਦਾ ਪੱਕਾ ਹੱਲ ਨਿਕਲ ਸਕੇ।

RELATED ARTICLES
POPULAR POSTS