1.1 C
Toronto
Wednesday, February 25, 2026
spot_img
HomeਕੈਨੇਡਾFrontਐਸਜੀਪੀਸੀ ਦਾ ਯੂਟਿਊਬ ਚੈਨਲ ਇਕ ਹਫਤੇ ਲਈ ਮੁਅੱਤਲ - ਗਿਆਨੀ ਹਰਪ੍ਰੀਤ ਸਿੰਘ...

ਐਸਜੀਪੀਸੀ ਦਾ ਯੂਟਿਊਬ ਚੈਨਲ ਇਕ ਹਫਤੇ ਲਈ ਮੁਅੱਤਲ – ਗਿਆਨੀ ਹਰਪ੍ਰੀਤ ਸਿੰਘ ਨੇ ਇਸ ਨੂੰ ਦੱਸਿਆ ਮੰਦਭਾਗਾ


ਅੰਮਿ੍ਰਤਸਰ/ਬਿਊਰੋ ਨਿਊਜ਼
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ ਐਸਜੀਪੀਸੀ, ਸ੍ਰੀ ਅੰਮਿ੍ਰਤਸਰ ਨੂੰ ਯੂਟਿਊਬ ਨੇ ਆਪਣੀ ਨੀਤੀ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਇਕ ਹਫਤੇ ਲਈ ਮੁਅੱਤਲ ਕਰ ਦਿੱਤਾ। ਲੰਘੇ ਕੱਲ੍ਹ 19 ਨਵੰਬਰ ਨੂੰ ਜਦੋਂ ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਰੋਜ਼ ਦੀ ਤਰ੍ਹਾਂ ਰਹਿਰਾਸ ਸਾਹਿਬ ਦੇ ਪਾਠ ਦਾ ਸਿੱਧਾ ਪ੍ਰਸਾਰਣ ਜਾਰੀ ਸੀ, ਉਸੇ ਦੌਰਾਨ ਇਹ ਕਾਰਵਾਈ ਹੋਈ ਹੈ। ਯੂਟਿਊਬ ਦੇ ਅਨੁਸਾਰ 31 ਅਕਤੂਬਰ 2025 ਨੂੰ ਅਪਲੋਡ ਕੀਤੀ ਗਈ ਇਕ ਵੀਡੀਓ ’ਤੇ ਉਨ੍ਹਾਂ ਦੀ ਨੀਤੀ ਦੇ ਮੁਤਾਬਕ ਇਤਰਾਜ਼ ਜਤਾਇਆ ਗਿਆ। ਇਸ ਵੀਡੀਓ ਵਿਚ ਸਿੱਖ ਯੋਧਿਆਂ ਦੇ ਬਾਰੇ ਵਿਚ ਇਤਿਹਾਸਕ ਵਿਚਾਰ ਸਾਂਝੇ ਕੀਤੇ ਗਏ ਸਨ, ਜਿਸ ਨੂੰ ਯੂਟਿਊਬ ਨੇ ਆਪਣੀ ਕੰਟੈਂਟ ਗਾਈਡ ਲਾਈਨ ਦੀ ਉਲੰਘਣਾ ਮੰਨਿਆ ਹੈ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਾਹਰੀ ਸੋਸ਼ਲ ਪਲੇਟਫਾਰਮਾਂ ’ਤੇ ਪੂਰੀ ਤਰ੍ਹਾਂ ਨਿਰਭਰ ਹੋਣ ਦੀ ਬਜਾਏ ਸ਼ੋ੍ਰਮਣੀ ਕਮੇਟੀ ਨੂੰ ਆਪਣਾ ਅਧਿਕਾਰਤ ਸੈਟੇਲਾਈਟ ਚੈਨਲ ਚਲਾਉਣ ਦੀ ਪ੍ਰਕਿਰਿਆ ਜਲਦੀ ਪੂਰੀ ਕਰਨੀ ਚਾਹੀਦੀ ਹੈ।

RELATED ARTICLES
POPULAR POSTS