2.2 C
Toronto
Saturday, April 11, 2026
spot_img
Homeਹਫ਼ਤਾਵਾਰੀ ਫੇਰੀਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ...

ਰਾਜਪਾਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ

24 ਨਵੰਬਰ ਨੂੰ ਸੱਦੇ ਜਾਣ ਵਾਲੇ ਵਿਸ਼ੇਸ਼ ਇਜਲਾਸ ਲਈ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਜਾਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਰਾਜਪਾਲ ਨੇ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ਭਾਈ ਜੈਤਾ ਜੀ ਯਾਦਗਾਰ ਵਿੱਚ ਬਾਅਦ ਦੁਪਹਿਰ 1 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਤੋਂ ਪ੍ਰਵਾਨਗੀ ਮਿਲਣ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਸਬੰਧੀ ਤਿਆਰੀਆਂ ਵੀ ਤੇਜ਼ ਕਰ ਦਿੱਤੀਆਂ ਹਨ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ 24 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ।

RELATED ARTICLES
POPULAR POSTS