0.8 C
Toronto
Tuesday, January 6, 2026
spot_img
HomeਕੈਨੇਡਾFrontਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਨਹੀਂ ਹੋਵੇਗੀ ਰਿਲੀਜ਼ - ਜਥੇਦਾਰ ਗੜਗੱਜ...

ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਨਹੀਂ ਹੋਵੇਗੀ ਰਿਲੀਜ਼ – ਜਥੇਦਾਰ ਗੜਗੱਜ ਨੇ ਫਿਲਮ ਨੂੰ ਰਿਲੀਜ਼ ਨਾ ਕਰਨ ਦਾ ਦਿੱਤਾ ਸੀ ਆਦੇਸ਼


ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਫਿਲਹਾਲ ਰਿਲੀਜ਼ ਨਹੀਂ ਹੋਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਫਿਲਮ ਨੂੰ ਰਿਲੀਜ਼ ਨਾ ਕਰਨ ਦਾ ਆਦੇਸ਼ ਦਿੱਤਾ ਸੀ। ਇਸਦੇ ਚੱਲਦਿਆਂ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਨੇ ਫਿਲਹਾਲ ਇਸ ਫਿਲਮ ਨੂੰ ਰਿਲੀਜ਼ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਨੂੰ ਕਿਹਾ ਸੀ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਇਸ ਫਿਲਮ ਨੂੰ ਜਾਰੀ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਸੀ ਕਿ ਬਵੇਜਾ ਮੂਵੀ ਪ੍ਰਾਈਵੇਟ ਲਿਮਟਿਡ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣਾਈ ਗਈ ਇਸ ਫਿਲਮ ਵਿਚ ਸਿੱਖ ਸਿਧਾਂਤ, ਇਤਿਹਾਸ ਅਤੇ ਫਿਲਮਾਂਕਣ ਦੇ ਪੱਖ ਤੋਂ ਬਹੁਤ ਸਾਰੀਆਂ ਕਮੀਆਂ ਹਨ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੱਤਰ ਭੇਜ ਕੇ 21 ਨਵੰਬਰ ਨੂੰ ਇਸ ਫਿਲਮ ਨੂੰ ਰਿਲੀਜ਼ ਨਾ ਕਰਨ ਦਾ ਆਦੇਸ਼ ਦਿੱਤਾ ਗਿਆ ਸੀ।

RELATED ARTICLES
POPULAR POSTS