13.1 C
Toronto
Wednesday, April 29, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਲਾਂ ’ਤੇ ਜਥੇਦਾਰ ਗੜਗੱਜ ਦਾ ਪਲਟਵਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਲਾਂ ’ਤੇ ਜਥੇਦਾਰ ਗੜਗੱਜ ਦਾ ਪਲਟਵਾਰ


ਕਿਹਾ : ਸਿਰੋਂ ਮੋਨੇ ਤੇ ਦਾਹੜੀ ਕੱਟੇ ਮੁੱਖ ਮੰਤਰੀ ਦਾ ਜਥੇਦਾਰ ਕਿਉਂ ਦੇਵੇ ਜਵਾਬ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਲੰਘੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ’ਤੇ ਸਵਾਲ ਚੁੱਕੇ ਗਏ ਸਨ। ਇਸਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿਰੋਂ ਮੋਨੇ ਤੇ ਦਾੜੀ ਕੱਟੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਜਵਾਬਦੇਹ ਨਹੀਂ ਹੈ। ਉਨ੍ਹਾਂ ਆਖਿਆ ਕਿ ਅੱਜ ਸਮੁੱਚਾ ਪੰਥ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਤਾਬਦੀਆਂ ਮਨਾ ਰਿਹਾ ਹੈ ਤੇ ਜੇ ਗੁਰੂ ਸਾਹਿਬ ਦਾ ਇਹ ਪੰਥ ਉਨ੍ਹਾਂ ਨੂੰ ਕੋਈ ਸਵਾਲ ਕਰੇਗਾ ਤਾਂ ਜਥੇਦਾਰ ਗੁਰੂ ਦੇ ਪੰਥ ਨੂੰ ਜਵਾਬਦੇਹ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਬਹੁਤ ਸਰਕਾਰਾਂ ਆਈਆਂ ਤੇ ਬਹੁਤ ਸਰਕਾਰਾਂ ਗਈਆਂ ਉਨ੍ਹਾਂ ਨੇ ਕਦੇ ਸਰਕਾਰਾਂ ਦੀ ਪਰਵਾਹ ਨਹੀਂ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੀ ਮੌਜੂਦ ਸਨ।

RELATED ARTICLES
POPULAR POSTS