12.9 C
Toronto
Thursday, April 16, 2026
spot_img
HomeਕੈਨੇਡਾFrontਧਰਮਿੰਦਰ ਦੇ ਦਿਹਾਂਤ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਪ੍ਰਗਟ...

ਧਰਮਿੰਦਰ ਦੇ ਦਿਹਾਂਤ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਪ੍ਰਗਟ – ਧਰਮਿੰਦਰ ਨੂੰ ਦੱਸਿਆ ਸਦਾ ਬਹਾਰ ਹੀਰੋ


ਨਵੀਂ ਦਿੱਲੀ/ਬਿਊਰੋ ਨਿਊਜ਼
ਧਰਮਿੰਦਰ ਦੇ ਦਿਹਾਂਤ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਬਹੁਤ ਸਾਰੇ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਧਰਮਿੰਦਰ ਦਾ ਦਿਹਾਂਤ ਸਮੁੱਚੇ ਭਾਰਤੀ ਸਿਨੇਮਾ ਲਈ ਬਹੁਤ ਵੱਡਾ ਘਾਟਾ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲੀਵੁੱਡ ਦੇ ਸੁਪਰ ਸਟਾਰ ਧਰਮਿੰਦਰ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਧਰਮਿੰਦਰ ਦੇ ਦਿਹਾਂਤ ਨਾਲ ਭਾਰਤੀ ਸਿਨੇਮਾ ਵਿਚ ਇਕ ਯੁੱਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮਿੰਦਰ ਨੇ ਆਪਣੀ ਸਾਦਗੀ, ਨਿਮਰਤਾ ਅਤੇ ਦਿਆਲਤਾ ਨਾਲ ਲੋਕਾਂ ਦੇ ਦਿਲਾਂ ਵਿਚ ਥਾਂ ਬਣਾਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਰਮਿੰਦਰ ਦੇ ਦਿਹਾਂਤ ਨੂੰ ਭਾਰਤੀ ਫਿਲਮ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਅਮਿਤ ਸ਼ਾਹ ਨੇ ਧਰਮਿੰਦਰ ਨੂੰ ਸਦਾ ਬਹਾਰ ਹੀਰੋ ਦੱਸਦਿਆਂ ਸ਼ਰਧਾਂਜਲੀ ਦਿੱਤੀ।

RELATED ARTICLES
POPULAR POSTS