-12.3 C
Toronto
Monday, March 2, 2026
spot_img
HomeਕੈਨੇਡਾFrontਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ


ਸੀਐਮ ਮਾਨ ਨੇ ਕਿਹਾ : ਪਹਿਲੀ ਵਾਰ ਵਿਧਾਨ ਸਭਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸੋਮਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਹਿਲੀ ਵਾਰ ਅਜਿਹਾ ਹੋਇਆ ਹੈ, ਜਦੋਂ ਚੰਡੀਗੜ੍ਹ ਤੋਂ ਵਿਧਾਨ ਸਭਾ ਚੱਲ ਕੇ ਗੁਰੂੁ ਸਾਹਿਬ ਦੇ ਚਰਨਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਹੈ। ਸੀਐਮ ਨੇ ਕਿਹਾ ਕਿ ਇਸ ਵਿਸ਼ੇਸ ਇਜਲਾਸ ਨੂੰ ਦੇਖਣ ਲਈ ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਪਹੁੰਚੀਆਂ। ਮੁੱਖ ਮੰਤਰੀ ਨੇ ਇਸ ਮੌਕੇ ਵਿਰੋਧੀ ਧਿਰ ਦੇ ਆਗੂਆਂ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸਿਆਸਤ ਤੋਂ ਉਪਰ ਉਠ ਕੇ ਆਪਣੇ ਵਿਚਾਰ ਰੱਖੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਮਾਗਮਾਂ ਲਈ ਬਜਟ ਦੀ ਕੋਈ ਪਰਵਾਹ ਨਹੀਂ ਹੈ। ਭਗਵੰਤ ਮਾਨ ਨੇ ਇਸ ਪਵਿੱਤਰ ਧਰਤੀ ’ਤੇ ਆਉਣ ਵਾਲੇ ਹਰ ਸਖ਼ਸ਼ ਦਾ ਧੰਨਵਾਦ ਵੀ ਕੀਤਾ।

ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦਾ ਗਲਿਆਰਾ, ਸ੍ਰੀ ਅਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰ ਐਲਾਨੇ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋਇਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦੇ ਗਲਿਆਰੇ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕਰਦੇ ਹੋਏ ਕਿਹਾ ਕਿ ਇਹ ਤਿੰਨੋ ਤਖਤ ਸਾਹਿਬ ਪੰਜਾਬ ਦੀ ਧਰਤੀ ’ਤੇ ਹਨ। ਸੀਐਮ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਹਿਰਾਂ ਦੀ ਸਫਾਈ ਵਿਵਸਥਾ ਲਈ ਵਿਸ਼ੇਸ਼ ਫੰਡਾਂ ਦਾ ਇੰਤਜ਼ਾਮ ਹੋਵੇਗਾ। ਇਸੇ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨੋਂ ਤਖਤ ਸਾਹਿਬਾਨਾਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਕਰੋੜਾਂ ਲੋਕਾਂ ਦੀ ਮੰਗ ਸੀ।

RELATED ARTICLES
POPULAR POSTS