
ਭਿ੍ਰਸ਼ਟਾਚਾਰ ਦਾ ਕੇਸ ਦਰਜ ਕਰਨ ਦੀ ਤਿਆਰੀ ’ਚ ਜੁਟੀ ਏਜੰਸੀ
ਢਾਕਾ/ਬਿਊਰੋ ਨਿਊਜ਼
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਲਾਕਰ ਵਿਚੋਂ ਕਰੀਬ 9 ਕਿਲੋ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ਹਨ। ਇਹ ਗਹਿਣੇ ਅਗਰੀਨੀ ਬੈਂਕ ਦੇ ਦੋ ਲਾਕਰਾਂ ਵਿਚ ਰੱਖੇ ਹੋਏ ਸਨ। ਸ਼ੇਖ ਹਸੀਨਾ ਦੇ ਦੇਸ਼ ਛੱਡਣ ਤੋਂ ਬਾਅਦ ਇਨ੍ਹਾਂ ਗਹਿਣਿਆਂ ਨੂੰ ਜ਼ਬਤ ਕਰ ਲਿਆ ਗਿਆ ਹੈ। ਅਦਾਲਤ ਦੀ ਇਜ਼ਾਜਤ ਤੋਂ ਬਾਅਦ ਮੈਜਿਸਟਰੇਟ ਦੀ ਹਾਜ਼ਰੀ ਵਿਚ ਇਨ੍ਹਾਂ ਲਾਕਰਾਂ ਨੂੰ ਖੋਲ੍ਹਿਆ ਗਿਆ ਸੀ। ਬੰਗਲਾਦੇਸ਼ ਦੇ ਮੀਡੀਆ ਮੁਤਾਬਕ ਦੇਸ਼ ਦਾ ਐਂਟੀ ਕਰੱਪਸ਼ਨ ਕਮਿਸ਼ਨ ਹੁਣ ਸ਼ੇਖ ਹਸੀਨਾ ਦੇ ਖਿਲਾਫ ਭਿ੍ਰਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਸੰਪਤੀ ਦੇ ਨਵੇਂ ਮਾਮਲੇ ਦਰਜ ਕਰਨ ਦੀ ਤਿਆਰੀ ਵਿਚ ਹੈ। ਐਂਟੀ ਕਰੱਪਸ਼ਨ ਕਮਿਸ਼ਨ ਦੀ ਪਟੀਸ਼ਨ ਤੋਂ ਬਾਅਦ ਅਦਾਲਤ ਨੇ ਸ਼ੇਖ ਹਸੀਨਾ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤਿਆਂ ਨੂੰ ਫਰੀਜ਼ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।

