8 C
Toronto
Sunday, April 26, 2026
spot_img
HomeਕੈਨੇਡਾFrontਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਇਜਲਾਸ ਕਰਵਾਇਆ

ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਇਜਲਾਸ ਕਰਵਾਇਆ


ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੰਤਰੀਆਂ ਦੇ ਰੋਲ ਕੀਤੇ ਅਦਾ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਿਤ ਆਰਜੀ ਪੰਜਾਬ ਵਿਧਾਨ ਸਭਾ ਵਿਚ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਇਜਲਾਸ ਕਰਵਾਇਆ ਗਿਆ। ਇਸ ਵਿਸ਼ੇਸ਼ ਵਿਦਿਆਰਥੀ ਸੈਸ਼ਨ ਵਿਚ ਪੰਜਾਬ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਕੈਬਨਿਟ ਦੇ ਵੱਖ-ਵੱਖ ਮੰਤਰੀਆਂ ਦੇ ਰੋਲ ਅਦਾ ਕੀਤੇ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੇ ਰੂਪ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਬਤੌਰ ਵਿਧਾਇਕ ਹਿੱਸਾ ਲਿਆ। ਇਜਲਾਸ ਦੌਰਾਨ ਜਿੱਥੇ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਹਲਕੇ ਦੇ ਕੰਮਾਂ ਸੰਬੰਧੀ ਮਤੇ ਪੇਸ਼ ਕੀਤੇ ਗਏ, ਉੱਥੇ ਹੀ ਸੰਬੰਧਿਤ ਵਿਭਾਗਾਂ ਦੇ ਨਾਮਜ਼ਦ ਮੰਤਰੀਆਂ ਦਾ ਰੋਲ ਅਦਾ ਕਰ ਰਹੇ ਵਿਦਿਆਰਥੀਆਂ ਨੇ ਸੰਬੰਧਤ ਸਵਾਲਾਂ ਦੇ ਜਵਾਬ ਵੀ ਦਿੱਤੇ। ਇਜਲਾਸ ਦੀ ਵਿਸ਼ੇਸ਼ਤਾ ਇਹ ਰਹੀ ਕਿ ਇਸ ਇਜਲਾਸ ਵਿਚ ਵਿਰੋਧੀ ਧਿਰ ਵੱਲੋਂ ਵੀ ਸ਼ਾਨਦਾਰ ਰੋਲ ਅਦਾ ਕੀਤਾ ਗਿਆ।

RELATED ARTICLES
POPULAR POSTS