ਪੰਜਾਬ ‘ਚ ਕੈਪਟਨ ਸਰਕਾਰ ਨੇ ਅਜਿਹੀ ਪਿਰਤ ਪਹਿਲਾਂ ਪਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਯੂਪੀ ਦੇ ਨਵੇਂ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਵੀ ਲਾਲ ਬੱਤੀ ਦਾ ਇਸਤੇਮਾਲ ਨਹੀਂ ਕਰਨਗੇ। ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਯੋਗੀ ਵੀ ਪੂਰੀ ਤਰ੍ਹਾਂ ਐਕਸ਼ਨ ਵਿੱਚ ਹਨ। ਉਨ੍ਹਾਂ ਹੁਕਮ ਦਿੱਤਾ ਹੈ ਕਿ ਉਨ੍ਹਾਂ ਦੇ ਸਾਰੇ ਮੰਤਰੀ ਤੇ ਸਰਕਾਰੀ ਅਧਿਕਾਰੀ ਆਪਣੀ ਸੰਪਤੀ ਦਾ ਵੇਰਵਾ ਵਿਧਾਨ ਵਿੱਚ 15 ਦਿਨਾਂ ਵਿੱਚ ਦੇਣਗੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਵਜ਼ਾਰਤ ਦੇ ਮੰਤਰੀਆਂ ਨੇ ਬਕਾਇਦਾ ਕੈਬਨਿਟ ਵਿੱਚ ਮਤਾ ਪਾਸ ਕਰਕੇ ਲਾਲ ਬੱਤੀ ਨਾ ਲਗਾਉਣ ਦਾ ਫ਼ੈਸਲਾ ਕੀਤਾ ਹੈ।

