ਮੁੰਬਈ : ਦਿੱਗਜ਼ ਫਿਲਮ ਅਦਾਕਾਰ ਧਰਮਿੰਦਰ ਦਾ ਦਿਹਾਂਤ ਹੋ ਗਿਆ ਹੈ। ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਧਰਮਿੰਦਰ ਦੀ ਉਮਰ 89 ਸਾਲ ਸੀ ਅਤੇ ਉਨ੍ਹਾਂ ਨੇ ਅੱਜ ਸੋਮਵਾਰ ਦੁਪਹਿਰੇ ਕਰੀਬ 1 ਵਜੇ ਆਪਣੇ ਮੁੰਬਈ ਸਥਿਤ ਘਰ ‘ਚ ਹੀ ਆਖਰੀ ਸਾਹ ਲਿਆ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਲੰਘੀ 11 ਨਵੰਬਰ ਨੂੰ ਵੀ ਧਰਮਿੰਦਰ ਦੇ ਦਿਹਾਂਤ ਦੀਆਂ ਖਬਰਾਂ ਮੀਡੀਆ ਵਿਚ ਚੱਲ ਪਈਆਂ ਸਨ, ਉਸ ਸਮੇਂ ਹੇਮਾ ਮਾਲਿਨੀ ਅਤੇ ਈਸ਼ਾ ਦਿਓਲ ਨੇ ਅਜਿਹੀਆਂ ਖਬਰਾਂ ਨੂੰ ਖਾਰਜ ਕਰਦਿਆਂ ਨਰਾਜ਼ਗੀ ਜ਼ਾਹਿਰ ਕੀਤੀ ਸੀ। ਧਰਮਿੰਦਰ ਨੂੂੰ 10 ਨਵੰਬਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ।
ਫਿਲਮ ਅਦਾਕਾਰ ਧਰਮਿੰਦਰ ਦਾ ਦਿਹਾਂਤ
RELATED ARTICLES

