5.5 C
Toronto
Monday, April 27, 2026
spot_img
Homeਹਫ਼ਤਾਵਾਰੀ ਫੇਰੀਜਸਟਿਸ ਸੂਰਿਆ ਕਾਂਤ ਭਾਰਤ ਦੇ 53ਵੇਂ ਚੀਫ ਜਸਟਿਸ ਬਣੇ

ਜਸਟਿਸ ਸੂਰਿਆ ਕਾਂਤ ਭਾਰਤ ਦੇ 53ਵੇਂ ਚੀਫ ਜਸਟਿਸ ਬਣੇ

ਨਵੀਂ ਦਿੱਲੀ : ਮਾਨਯੋਗ ਜਸਟਿਸ ਸੂਰਿਆ ਕਾਂਤ ਭਾਰਤ ਦੇ 53ਵੇਂ ਚੀਫ ਜਸਟਿਸ ਬਣ ਗਏ ਹਨ। ਉਨ੍ਹਾਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਖੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਸੂਰਿਆ ਕਾਂਤ ਜੰਮੂ ਕਸ਼ਮੀਰ ਨੂੰ ਧਾਰਾ 370 ਤਹਿਤ ਮਿਲਿਆ ਵਿਸ਼ੇਸ਼ ਰੁਤਬਾ ਮਨਸੂਖ ਕਰਨ ਸਣੇ ਕਈ ਮੀਲਪੱਥਰ ਫੈਸਲਿਆਂ ਦਾ ਹਿੱਸਾ ਰਹੇ ਹਨ। ਜਸਟਿਸ ਕਾਂਤ ਨੇ ਭਗਵਾਨ ਦੇ ਨਾਮ ‘ਤੇ ਹਿੰਦੀ ਵਿਚ ਸਹੁੰ ਚੁੱਕੀ ਅਤੇ ਉਹ ਇਸ ਅਹੁਦੇ ‘ਤੇ ਕਰੀਬ 15 ਮਹੀਨਿਆਂ ਲਈ ਰਹਿਣਗੇ। ਜਸਟਿਸ ਸੂਰਿਆ ਕਾਂਤ 9 ਫਰਵਰੀ 2027 ਨੂੰ 65 ਸਾਲ ਦੀ ਉਮਰ ਦੇ ਹੋਣ ਮੌਕੇ ਅਹੁਦਾ ਛੱਡਣਗੇ।

RELATED ARTICLES
POPULAR POSTS