ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ
ਲਖਨਊ/ਬਿਊਰੋ ਨਿਊਜ਼
ਯੋਗੀ ਅਦਿੱਤਿਆ ਨਾਥ ਨੇ ਲੰਘੇ ਕੱਲ੍ਹ ਉੱਤਰ ਪ੍ਰਦੇਸ਼ ਦੇ 32ਵੇਂ ਮੁੱਖ ਮੰਤਰੀ ਵਜੋਂ ਵਿਚ ਸਹੁੰ ਚੁੱਕ ਲਈ। ਉਨ੍ਹਾਂ ਦੇ ਨਾਲ ਦੋ ਉੱਪ-ਮੁੱਖ ਮੰਤਰੀਆਂ ਕੇਸ਼ਵ ਪ੍ਰਸਾਦ ਮੌਰੀਆ ਅਤੇ ਡਾ. ਦਿਨੇਸ਼ ਸ਼ਰਮਾ ਨੇ ਵੀ ਸਹੁੰ ਚੁੱਕੀ। ਯੋਗੀ ਮੰਤਰੀ ਮੰਡਲ ਵਿਚ 25 ਕੈਬਨਿਟ ਮੰਤਰੀ, 8 ਰਾਜ ਮੰਤਰੀ (ਸੁਤੰਤਰ ਚਾਰਜ) ਅਤੇ 13 ਰਾਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਮੇਤ 11 ਮੁੱਖ ਮੰਤਰੀਆਂ ਨੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ। ਮੁਲਾਇਮ ਸਿੰਘ ਯਾਦਵ, ਅਖਿਲੇਸ਼ ਯਾਦਵ, ਨਿਤਿਨ ਗਡਕਰੀ, ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਚੰਦਰਬਾਬੂ ਨਾਇਡੂ ਅਤੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਏ। ਚੇਤੇ ਰਹੇ ਕਿ ਭਾਜਪਾ ਨੇ 14 ਸਾਲ ਬਾਅਦ ਉੱਤਰ ਪ੍ਰਦੇਸ਼ ਦੀ ਸੱਤਾ ਵਿਚ ਵਾਪਸੀ ਕੀਤੀ ਹੈ। 403 ਸੀਟਾਂ ਦੀ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿਚ ਭਾਜਪਾ ਨੇ 312 ਸੀਟਾਂ ‘ਤੇ ਜਿੱਤ ਹਾਸਲ ਕੀਤੀ ਤੇ ਭਾਜਪਾ ਗਠਜੋੜ ਨੂੰ ਕੁੱਲ ਮਿਲਾ ਕੇ 325 ਸੀਟਾਂ ਮਿਲੀਆਂ ਸਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …