-4.7 C
Toronto
Tuesday, December 16, 2025
spot_img
Homeਹਫ਼ਤਾਵਾਰੀ ਫੇਰੀਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਭਾਰਤ ਦੇ ਪੀਐਮ ਨਰਿੰਦਰ ਮੋਦੀ...

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੇ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਚੰਗੇ ਮਾਹੌਲ ਵਿਚ ਮੁਲਾਕਾਤ ਹੋਈ : ਪੀਐਮ ਮੋਦੀ
ਜੌਹਨਬਰਗ/ਬਿਊਰੋ ਨਿਊਜ਼ : ਦੱਖਣੀ ਅਫਰੀਕਾ ਦੇ ਜੌਹਨਬਰਗ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੇ ਗੱਲਬਾਤ ਕੀਤੀ ਹੈ। ਨਰਿੰਦਰ ਮੋਦੀ ਅਤੇ ਮਾਰਕ ਕਾਰਨੀ ਨੇ ਵਪਾਰ, ਨਿਵੇਸ਼, ਤਕਨਾਲੋਜੀ ਅਤੇ ਊਰਜਾ ਵਰਗੇ ਖੇਤਰਾਂ ਵਿੱਚ ਸਬੰਧਾਂ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਰੱਖਿਆ ਅਤੇ ਪੁਲਾੜ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ‘ਤੇ ਗੱਲਬਾਤ ਅੱਗੇ ਵਧਾਉਣ ਲਈ ਸਹਿਮਤੀ ਜਤਾਈ। ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ, ‘ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਚੰਗੇ ਮਾਹੌਲ ਵਿਚ ਮੁਲਾਕਾਤ ਹੋਈ।’ ਇਹ ਦੋਵਾਂ ਆਗੂਆਂ ਦਰਮਿਆਨ ਦੂਜੀ ਮੁਲਾਕਾਤ ਸੀ। ਉਹ ਪਹਿਲਾਂ ਜੂਨ ਵਿੱਚ ਕੈਨੇਡਾ ‘ਚ ਜੀ-7 ਸੰਮੇਲਨ ਦੌਰਾਨ ਮਿਲੇ ਸਨ।
ਮੋਦੀ ਨੇ ਕਿਹਾ, ‘ਅਸੀਂ ਜੀ7 ਸੰਮੇਲਨ ਦੌਰਾਨ ਹੋਈ ਸਾਡੀ ਪਿਛਲੀ ਮੁਲਾਕਾਤ ਤੋਂ ਬਾਅਦ ਦੁਵੱਲੇ ਸਬੰਧਾਂ ਵਿੱਚ ਮਹੱਤਵਪੂਰਨ ਗਤੀ ਦੀ ਸ਼ਲਾਘਾ ਕੀਤੀ। ਅਸੀਂ ਆਉਣ ਵਾਲੇ ਮਹੀਨਿਆਂ ਵਿੱਚ ਖਾਸ ਕਰਕੇ ਵਪਾਰ, ਨਿਵੇਸ਼, ਤਕਨਾਲੋਜੀ ਅਤੇ ਨਵੀਨਤਾ, ਊਰਜਾ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤ ਹੋਏ ਹਾਂ।’
ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਵਿੱਚ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਦੀਆਂ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਆਪਣੇ ਦੁਵੱਲੇ ਵਪਾਰ ਲਈ 2030 ਤੱਕ 50 ਬਿਲੀਅਨ ਅਮਰੀਕੀ ਡਾਲਰ ਦਾ ਟੀਚਾ ਮਿਥਿਆ ਹੈ। ਕੈਨੇਡੀਅਨ ਪੈਨਸ਼ਨ ਫੰਡ ਵੀ ਭਾਰਤੀ ਕੰਪਨੀਆਂ ਵਿੱਚ ਡੂੰਘੀ ਦਿਲਚਸਪੀ ਦਿਖਾ ਰਹੇ ਹਨ। ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਹਾਂਪੱਖੀ ਮਾਹੌਲ ਵਿਚ ਗੱਲਬਾਤ ਹੋਈ।

ਕੈਨੇਡਾ ਤੇ ਭਾਰਤ ਵਪਾਰ ਸਮਝੌਤੇ ਲਈ ਕੰਮ ਕਰਨਗੇ : ਅਨੀਤਾ ਆਨੰਦ
ਟੋਰਾਂਟੋ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕਿਹਾ ਹੈ ਕਿ ਦੋ ਸਾਲ ਦੇ ਤਣਾਅ ਭਰੇ ਸਬੰਧਾਂ ਤੋਂ ਬਾਅਦ ਕੈਨੇਡਾ ਤੇ ਭਾਰਤ ਵਪਾਰ ਸਮਝੌਤਾ ਅੱਗੇ ਵਧਾਉਣ ਲਈ ਤੇਜ਼ੀ ਨਾਲ ਕੰਮ ਕਰਨਗੇ। ਇਹ ਬਿਆਨ ਲੰਘੇ ਹਫਤੇ ਦੱਖਣੀ ਅਫਰੀਕਾ ‘ਚ ਜੀ-20 ਸਿਖ਼ਰ ਸੰਮੇਲਨ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਆਇਆ ਹੈ। ਮੀਟਿੰਗ ‘ਚ ਦੋਵਾਂ ਆਗੂਆਂ ਨੇ ਨਵੇਂ ਵਪਾਰ ਸਮਝੌਤੇ ਲਈ ਗੱਲਬਾਤ ਮੁੜ ਸ਼ੁਰੂ ਕਰਨ ‘ਤੇ ਸਹਿਮਤੀ ਜ਼ਾਹਿਰ ਕੀਤੀ ਸੀ। ਆਨੰਦ ਨੇ ਇਕ ਇੰਟਰਵਿਊ ‘ਚ ਕਿਹਾ ਕਿ ਦੋਵੇਂ ਆਗੂ ਇਸ ਗੱਲ ‘ਤੇ ਦ੍ਰਿੜ੍ਹ ਹਨ ਕਿ ਇਹ ਕੰਮ ਜਲਦੀ ਤੋਂ ਜਲਦੀ ਮੁਕੰਮਲ ਹੋਵੇ। ਕਾਰਨੀ ਅਗਲੇ ਸਾਲ ਦੀ ਸ਼ੁਰੂਆਤ ‘ਚ ਭਾਰਤ ਦੀ ਯਾਤਰਾ ਕਰਨਗੇ। ਆਨੰਦ ਨੇ ਅਗਲੇ ਦਹਾਕੇ ‘ਚ ਗ਼ੈਰ ਅਮਰੀਕੀ ਵਪਾਰ ਦੁੱਗਣਾ ਕਰਨ ਦੇ ਕਾਰਨੀ ਦੇ ਟੀਚੇ ਦਾ ਵੀ ਜ਼ਿਕਰ ਕੀਤਾ। ਕੈਨੇਡਾ ਦੁਨੀਆ ਦੇ ਸਭ ਤੋਂ ਵੱਧ ਵਪਾਰ ਨਿਰਭਰ ਮੁਲਕਾਂ ‘ਚੋਂ ਇੱਕ ਹੈ ਅਤੇ ਕੈਨੇਡਾ ਦੀ 75 ਫ਼ੀਸਦ ਤੋਂ ਵੱਧ ਬਰਾਮਦ ਅਮਰੀਕਾ ਨੂੰ ਹੁੰਦੀ ਹੈ। ਆਨੰਦ ਨੇ ਕਿਹਾ, ”ਇਹ ਵਿਦੇਸ਼ ਨੀਤੀ ਪ੍ਰਤੀ ਨਵੀਂ ਪਹੁੰਚ ਹੈ ਜੋ ਆਲਮੀ ਵਿੱਤੀ ਮਾਹੌਲ ਪ੍ਰਤੀ ਜਵਾਬਦੇਹ ਹੈ ਅਤੇ ਇਸ ‘ਚ ਅਸੀਂ ਖੁਦ ਵੀ ਸ਼ਾਮਲ ਹਾਂ।

 

RELATED ARTICLES
POPULAR POSTS